ਭਿੱਜੇ ਹੋਏ ਛੋਲੇ ਖਾਣ ਨਾਲ ਭਾਰ ਘੱਟ ਹੁੰਦਾ ਹੈ
ਕਾਲੇ ਛੋਲਿਆਂ ਨੂੰ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਜੇ ਤੁਸੀਂ ਸ਼ਾਕਾਹਾਰੀ ਹੋ ਤਾਂ ਤੁਹਾਨੂੰ ਆਪਣੀ ਡਾਈਟ 'ਚ ਛੋਲਿਆਂ ਨੂੰ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ। ਇਨ੍ਹਾਂ 'ਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਫਾਈਬਰ ਅਤੇ ਕੈਲਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਬਚਾਉਣ ਵਿਚ ਮਦਦਗਾਰ ਹੁੰਦੇ ਹਨ। ਇਸ ਲਈ ਤੁਸੀਂ ਭਿੱਜੇ ਹੋਏ ਕਾਲੇ ਛੋਲੇ ਖਾ ਸਕਦੇ ਹੋ। ਭਿੱਜੇ ਹੋਏ ਛੋਲੇ ਖਾਣ ਨਾਲ ਭਾਰ ਘੱਟ ਹੁੰਦਾ ਹੈ। ਇਸ ਨੂੰ ਖਾਣ ਨਾਲ ਹੀਮੋਗਲੋਬਿਨ ਦਾ ਪੱਧਰ ਵੀ ਵਧਦਾ ਹੈ।
ਕਾਲੇ ਛੋਲਿਆਂ ਵਿਚ ਐਂਟੀਆਕਸੀਡੈਂਟ ਅਤੇ ਫਾਈਟੋਨਿਊਟ੍ਰੀਐਂਟਸ ਮੌਜੂਦ ਹੁੰਦੇ ਹਨ, ਜੋ ਦਿਲ ਦੀ ਸਿਹਤ ਨੂੰ ਤੰਦਰੁਸਤ ਰੱਖਦੇ ਹਨ। ਕਾਲੇ ਛੋਲਿਆਂ ਨੂੰ ਜੇ ਤੁਸੀਂ ਨਿਯਮਿਤ ਰੂਪ ਨਾਲ ਆਪਣੀ ਡਾਈਟ 'ਚ ਸ਼ਾਮਿਲ ਕਰਦੇ ਹੋ ਤਾਂ ਤੁਸੀਂ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ।
ਕਾਲੇ ਛੋਲੇ ਖਾਣ ਦੇ ਕਈ ਫਾਇਦੇ ਹਨ। ਇਹ ਭਾਰ ਘਟਾਉਣ ਵਿਚ ਵੀ ਮਦਦਗਾਰ ਹੈ। ਇਨ੍ਹਾਂ 'ਚ ਪ੍ਰੋਟੀਨ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਭਾਰ ਘੱਟ ਕਰਨ 'ਚ ਮਦਦ ਕਰਦੀ ਹੈ। ਤੁਸੀਂ ਕਾਲੇ ਛੋਲਿਆਂ ਨੂੰ ਰਾਤ ਭਰ ਪਾਣੀ ਵਿੱਚ ਭਿਉਂ ਕੇ ਸਵੇਰੇ ਨਾਸ਼ਤੇ ਵਿਚ ਖਾ ਸਕਦੇ ਹੋ। ਇਸ ਵਿਚ ਘੱਟ ਕੈਲੋਰੀ ਸਮੱਗਰੀ ਹੁੰਦੀ ਹੈ। ਇਸ ਨੂੰ ਖਾਣ ਤੋਂ ਬਾਅਦ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜੋ ਤੁਹਾਨੂੰ ਜ਼ਿਆਦਾ ਖਾਣ ਤੋਂ ਰੋਕਦਾ ਹੈ ਅਤੇ ਭਾਰ ਘਟਾਉਣ ਵਿਚ ਮਦਦ ਕਰਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ