ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ
ਸ੍ਰੀ ਆਨੰਦਪੁਰ ਸਾਹਿਬ
Hola Mohalla ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਹੋਲੇ ਮਹੱਲੇ ਦੇ ਦੂਜੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਖੁੰਡੀਆਂ ਵੀ ਮੌਜੂਦ ਰਹੇ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸੇ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੀਆਂ ਸਮੂਹ ਸਾਧ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਇੱਕ ਧਰਮ ਜਾਂ ਇੱਕ ਬਿਰਾਦਰੀ ਦੇ ਲੋਕਾਂ ਦਾ ਤਿਉਹਾਰ ਨਹੀਂ ਸਗੋਂ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼ ਤੇ ਦੁਨੀਆਂ ਤੋਂ ਲੱਖਾਂ ਦੀ ਤਾਦਾਦ ਵਿੱਚ ਸੰਗਤ ਗੁਰੂ ਚਰਨਾਂ ਵਿੱਚ ਮੱਥਾ ਟੇਕ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ ਅਤੇ ਇੱਥੋਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ ਤੇ ਜਲਦ ਕੋਈ ਮਲਟੀ ਸਪੈਸ਼ਲਿਟੀ ਹਸਪਤਾਲ ਜਾਂ ਇਸ ਇਲਾਕੇ ਲਈ ਲੋੜੀਂਦੀਆਂ ਹੋਰ ਸਹੂਲਤਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ। ਨਵੇਂ ਜਥੇਦਾਰ ਦੀ ਚੋਣ ਸਬੰਧੀ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਾਰਮਿਕ ਮੁੱਦਾ ਹੈ ਤੇ ਅੱਜ ਹੋਲੇ ਮਹੱਲੇ ਦੇ ਪਾਵਨ ਦਿਹਾੜੇ ’ਤੇ ਉਹ ਇਸ ਸਬੰਧੀ ਕੁਝ ਨਹੀਂ ਕਹਿਣਾ ਚਾਹੁੰਦੇ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ