ਪ੍ਰਾਪਰਟੀ ਟੈਕਸ ਨਾ ਭਰਨ ਕਾਰਨ ਹੋਟਲ ਤੇ ਸ਼ਰਾਬ ਦਾ ਠੇਕਾ ਸੀਲ
ਪਟਿਆਲਾ : ਇੱਥੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਨਗਰ ਨਿਗਮ ਵੱੱਲੋਂ ਪ੍ਰਾਪਰਟੀ ਟੈਕਸ ਦੇ ਡਿਫਾਲਟਰਾਂ ਪ੍ਰਤੀ ਸਖਤ ਰੁਖ ਅਖਤਿਆਰ ਕੀਤਾ ਜਾ ਰਿਹਾ ਹੈ। ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਤੇ ਸਹਾਇਕ ਕਮਿਸ਼ਨਰ ਰਵਦੀਪ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਅੱਜ ਹੀਰਾ ਬਾਗ਼ ਸਥਿਤ ਇਕ ਹੋਟਲ ਅਤੇ ਇੱਕ ਜੋਗਿੰਦਰ ਨਗਰ ਸਥਿਤ ਸ਼ਰਾਬ ਦੇ ਠੇਕੇ ਨੂੰ ਪ੍ਰਾਪਰਟੀ ਟੈਕਸ ਨਾ ਭਰਨ ਕਾਰਨ ਸੀਲ ਕਰ ਦਿੱਤਾ। ਇਸ ਦੇ ਚੱਲਦਿਆਂ ਹੋਟਲ ਮਾਲਕਾਂ ਨੇ ਬਾਅਦ ਵਿੱਚ 2.70 ਲੱਖ ਰੁਪਏ ਜਮ੍ਹਾਂ ਕਰਵਾ ਦਿੱਤੇ ਜਿਸ ਕਰਕੇ ਹੋਟਲ ਦੀ ਸੀਲਿੰਗ ਸ਼ਾਮ ਵੇਲੇ ਖੋਲ੍ਹ ਦਿੱਤੀ ਗਈ। ਇਸ ਦੌਰਾਨ ਹੀ 3 ਹੋਰ ਯੂਨਿਟਾਂ ਨੇ ਵੀ ਮੌਕੇ ’ਤੇ ਹੀ ਪ੍ਰਾਪਰਟੀ ਟੈਕਸ ਵਜੋਂ 6 ਲੱੱਖ ਦੀ ਅਦਾਇਗੀ ਕੀਤੀ। ਇਸ ਤਰ੍ਹਾਂ ਅੱਜ ਪ੍ਰਾਪਟੀ ਟੈਕਸ ਦੇ 9 ਲੱਖ ਰੁਪਏ ਜਮ੍ਹਾਂ ਹੋਏ। ਇਸ ਦੀ ਪੁਸ਼ਟੀ ਕਰਦਿਆਂ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਨੇ ਦੱਸਿਆ ਕਿ ਅੱਗੋਂ ਵੀ ਇਹ ਸੀਲਿੰਗ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਸ਼ਹਿਰ ਵਾਸੀਆਂ ਤੇ ਖਾਸ ਕਰਕੇ ਡਿਫਾਲਟਰਾਂ ਨੂੰ ਅਪੀਲ ਕੀਤੀ ਕਿ ਉਹ 31 ਮਾਰਚ ਤੋਂ ਪਹਿਲਾਂ ਪਹਿਲਾਂ ਆਪਣਾ ਪ੍ਰਾਪਰਟੀ ਟੈਕਸ ਭਰਵਾਉਣ ਅਤੇ ਬਾਅਦ ਵਿੱਚ ਲੱਗਣ ਵਾਲੇ ਵਾਧੂ ਜੁਰਮਾਨੇ ਅਤੇ ਵਿਆਜ ਤੋਂ ਬਚਣ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਟੈਕਸ ਨਾ ਭਰਨ ਵਾਲਿਆਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ