ਪੰਜਾਬ 'ਚ ਵਾਹਨ ਚਾਲਕਾਂ ਲਈ ਵੱਡੀ ਖ਼ਬਰ, ਇਹ ਕੰਮ ਨਾ ਕੀਤਾ ਤਾਂ Black List ਹੋ ਜਾਵੇਗੀ RC
ਦਿਨ ਚੜ੍ਹਦੇ ਹੀ ਟ੍ਰੈਫਿਕ ਪੁਲਸ ਦੀਆਂ ਸਾਰੀਆਂ ਟੀਮਾਂ ਨੇ ਬਿਨਾਂ ਹਾਈ ਸਕਿਓਰਿਟੀ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਫੜ੍ਹਨਾ ਸ਼ੁਰੂ ਕਰ ਦਿੱਤਾ ਹੈ। ਬਿਨਾ ਹਾਈ ਸਕਿਓਰਿਟੀ ਨੰਬਰ ਪਲੇਟ ਫੜ੍ਹੇ ਜਾਣ ਵਾਲਿਆਂ 'ਤੇ ਪਹਿਲੀ ਵਾਰ 2 ਹਜ਼ਾਰ ਅਤੇ ਦੂਜੀ ਵਾਰ 3 ਹਜ਼ਾਰ ਰੁਪਏ ਜੁਰਮਾਨਾ ਲਾਉਣ ਦਾ ਨਿਯਮ ਹੈ।
ਤੀਜੀ ਵਾਰ ਜ਼ੁਰਮ ਕਰਨ 'ਤੇ ਵਾਹਨ ਦੀ ਆਰ. ਸੀ. ਬਲੈਕ ਲਿਸਟ ਕਰਨ ਦਾ ਨਿਯਮ ਹੈ। ਵਾਹਨਾਂ 'ਤੇ ਹਾਈ ਸਕਿਓਰਿਟੀ ਨੰਬਰ ਪਲੇਟ ਲਗਵਾਉਣ ਲਈ ਆਨਲਾਈਨ ਹੀ ਅਪਲਾਈ ਕੀਤਾ ਜਾ ਸਕਦਾ ਹੈ, ਜਦੋਂ ਕਿ ਸ਼ਹਿਰ 'ਚ ਨੰਬਰ ਪਲੇਟ ਨੂੰ ਫਿੱਟ ਕਰਵਾਉਣ ਲਈ 2 ਕੇਂਦਰ ਬਣਾਏ ਗਏ ਹਨ। ਇਸ ਦੇ ਨਾਲ ਹੀ ਲੋਕ ਕੁੱਝ ਵਧੇਰੇ ਫ਼ੀਸ ਅਦਾ ਕਰਕੇ ਹੋਮ ਡਲਿਵਰੀ ਸਹੂਲਤ ਦਾ ਲਾਭ ਵੀ ਦੇ ਸਕਦੇ ਹਨ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ