ਭੂਚਾਲ ਦੇ ਤੇਜ਼ ਝਟਕਿਆ ਨਾਲ ਕੰਬਿਆ ਨੇਪਾਲ, PM ਮੋਦੀ ਬੋਲੇ- ਹਰ ਸੰਭਵ ਮਦਦ ਦੇਣ ਲਈ ਤਿਆਰ ਹਾਂ
ਭਾਰਤ, ਨੇਪਾਲ ਦੇ ਲੋਕਾਂ ਨਾਲ ਇਕਜੁਟਤਾ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਮਦਦ ਮੁਹੱਈਆ ਕਰਾਉਣ ਲਈ ਤਿਆਰ ਹੈ। ਅਸੀਂ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਰ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦੇ ਹਾਂ।
ਦੱਸ ਦੇਈਏ ਕਿ ਪੱਛਮੀ ਨੇਪਾਲ ਦੇ ਦੂਰ-ਦੁਰਾਡੇ ਪਹਾੜੀ ਖੇਤਰ 'ਚ ਸ਼ੁੱਕਰਵਾਰ ਅੱਧੀ ਰਾਤ ਨੂੰ ਆਏ 6.4 ਤੀਬਰਤਾ ਵਾਲੇ ਭੂਚਾਲ ਦੇ ਤੇਜ਼ ਝਟਕਿਆਂ ਕਾਰਨ 128 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਲੋਕ ਜ਼ਖ਼ਮੀ ਹੋ ਗਏ। ਰਾਸ਼ਟਰੀ ਭੂਚਾਲ ਨਿਗਰਾਨੀ ਅਤੇ ਖੋਜ ਕੇਂਦਰ ਮੁਤਾਬਕ ਭੂਚਾਲ ਸ਼ੁੱਕਰਵਾਰ ਰਾਤ 11 ਵਜ ਕੇ 47 ਮਿੰਟ 'ਤੇ ਆਇਆ ਅਤੇ ਇਸ ਦਾ ਕੇਂਦਰ ਜਾਜਰਕੋਟ ਜ਼ਿਲ੍ਹੇ ਵਿਚ ਸੀ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ