ਡੱਲੇਵਾਲ ਨੂੰ ਪਾਣੀ ਵੀ ਨਹੀਂ ਪਚ ਰਿਹਾ, ਮਲਟੀਪਲ ਆਰਗਨ ਫੇਲੀਅਰ ਵੱਲ ਵਧ ਰਿਹਾ ਸਰੀਰ
ਪਟਿਆਲਾ/ਸਨੌਰ (LOVEPREET)- ਖਨੌਰੀ ਕਿਸਾਨ ਮੋਰਚੇ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 50ਵੇਂ ਦਿਨ ਵਿਚ ਪਹੁੰਚ ਗਿਆ ਹੈ। ਉੱਧਰੋਂ ਕਿਸਾਨਾਂ ਨੇ ਆਪਣੇ ਸੰਘਰਸ਼ ਨੂੰ ਹੋਰ ਵੱਡਾ ਕਰਦਿਆਂ 111 ਕਿਸਾਨਾਂ ਦੇ ਜਥੇ ਨੂੰ ਮਰਨ ਵਰਤ ’ਤੇ ਬਿਠਾਉਣ ਦਾ ਐਲਾਨ ਕਰ ਦਿੱਤਾ ਹੈ। ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ 48 ਘੰਟਿਆਂ ਤੋਂ ਪਾਣੀ ਪੀਣ ’ਚ ਵੀ ਦਿੱਕਤ ਆ ਰਹੀ ਹੈ। ਉਹ ਜੋ ਵੀ ਪਾਣੀ ਪੀਂਦੇ ਹਨ ਤਾਂ ਉਹ ਉਲਟੀ ਆਉਣ ਨਾਲ ਬਾਹਰ ਨਿਕਲ ਜਾਂਦਾ ਹੈ। ਉਨ੍ਹਾਂ ਦੇ ਸਰੀਰ ਦੇ ਅੰਗ ਅੰਦਰੋਂ ਕੰਮ ਕਰਨਾ ਬੰਦ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਦਾ ਸਰੀਰ ਪਾਣੀ ਨੂੰ ਵੀ ਪਚਾ ਨਹੀਂ ਪਾ ਰਿਹਾ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਸਰੀਰ ਮਲਟੀਪਲ ਆਰਗਨ ਫੇਲੀਅਰ ਵੱਲ ਨੂੰ ਵਧ ਰਿਹਾ ਹੈ, ਜੋ ਕਿ ਬਹੁਤ ਚਿੰਤਾਜਨਕ ਸਥਿਤੀ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿਸਾਨ ਬਹੁਤ ਹੀ ਭਾਵੁਕ ਹਨ, ਜਿਸ ਕਾਰਨ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਜਗਜੀਤ ਸਿੰਘ ਡੱਲੇਵਾਲ ਦੀ ਕੁਰਬਾਨੀ ਤੋਂ ਆਪਣੀ ਕੁਰਬਾਨੀ ਦੇਣਗੇ ਤੇ ਦੁਪਹਿਰ 2 ਵਜੇ 111 ਕਿਸਾਨਾਂ ਦਾ ਜੱਥਾ ਕਾਲੇ ਕੱਪੜੇ ਪਾ ਕੇ ਪੁਲਸ ਦੀ ਬੈਰੀਕੇਡ ਨੇੜੇ ਸ਼ਾਂਤਮਈ ਢੰਗ ਨਾਲ ਬੈਠ ਕੇ ਆਪਣਾ ਮਰਨ ਵਰਤ ਸ਼ੁਰੂ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਸਾਰਥਕ ਗੱਲਬਾਤ ਕਰਨ ਦੀ ਬਜਾਏ ਭਾਜਪਾ ਦੇ ਕੁਝ ਆਗੂ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਕਿਸਾਨ ਨੇਤਾਵਾਂ ਨੇ ਆਖਿਆ ਕਿ 26 ਜਨਵਰੀ ਨੂੰ ਦੇਸ਼ ਭਰ ’ਚ ਟਰੈਕਟਰ ਮਾਰਚ ਹੋਵੇਗਾ।

DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ