ਕੰਗਨਾ ਰਣੌਤ ਦੀ ਫ਼ਿਲਮ ਨੂੰ ਲੈ ਕੇ ਸਿੱਖ ਜਥੇਬੰਦੀਆਂ 'ਚ ਰੋਸ, ਪੰਜਾਬ 'ਚ ਵੱਖ-ਵੱਖ ਥਾਂਵਾਂ 'ਤੇ ਰਿਲੀਜ਼ ਦਾ ਤਿੱਖਾ ਵਿਰੋਧ
Emergency Film Protest : ਭਾਜਪਾ ਸਾਂਸਦ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਅੱਜ ਰਿਲੀਜ਼ ਹੋ ਰਹੀ ਹੈ, ਜਿਸ ਨੂੰ ਲੈ ਕੇ ਸਿੱਖ ਜਥੇਬੰਦੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਫ਼ਿਲਮ ਰਿਲੀਜ਼ ਨੂੰ ਰੋਕਣ ਲਈ ਅੰਮ੍ਰਿਤਸਰ 'ਚ ਵੱਡੀ ਪੱਧਰ 'ਤੇ ਸਿੱਖ ਇਕੱਠੇ ਹੋ ਗਏ ਹਨ ਅਤੇ ਕਈ ਸਿਨੇਮਾ ਘਰਾਂ ਦੇ ਬਾਹਰ ਪੁਲਿਸ ਵੀ ਵੱਡੀ ਗਿਣਤੀ ਵਿੱਚ ਵਿਖਾਈ ਦੇ ਰਹੀ ਹੈ। ਪੀਵੀਆਰ ਸੂਰਜ ਚੰਦਾ ਤਾਰਾ ਸਿਨੇਮਾ ਦੇ ਬਾਹਰ ਭਾਰੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਕਰ ਦਿੱਤੇ ਗਏ ਹਨ। ਅੰਮ੍ਰਿਤਸਰ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਿੱਖਾਂ ਵੱਲੋਂ ਵਿਰੋਧ ਪ੍ਰਗਟਾਇਆ ਜਾ ਰਿਹਾ ਹੈ। ਅੰਮ੍ਰਿਤਸਰ ਦੇ ਮਾਲ ਆਫ ਅੰਮ੍ਰਿਤਸਰ, PVR ਸਿਨੇਮਾ ਸਮੇਤ ਸਮੂਹ ਸਿਨੇਮਾ ਘਰਾਂ ਦੇ ਬਾਹਰ ਸਿੱਖ ਇਕੱਠੇ ਹੋਏ ਹਨ ਅਤੇ ਕਾਲੀਆਂ ਝੰਡੀ ਵਿਖਾ ਕੇ ਵਿਰੋਧ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਫਿਲਮ 'ਤੇ ਪਾਬੰਦੀ ਦੀ ਮੰਗ ਨੂੰ ਲੈ ਕੇ ਸੂਬਾ ਅਤੇ ਕੇਂਦਰ ਸਰਕਾਰ ਖਿਲਾਫ਼ ਨਾਹਰੇਬਾਜ਼ੀ ਵੀ ਕੀਤੀ ਜਾ ਰਹੀ ਹੈ। ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਐਸਜੀਪੀਸੀ ਨੂੰ ਸਮੂਹ ਸਿਨੇਮਾ ਘਰਾਂ ਅਤੇ ਸ਼ਾਪਿੰਗ ਮਾਲਕਾਂ ਨੇ ਫੋਨ ਕਰਕੇ ਕਿਹਾ ਹੈ ਕਿ ਫ਼ਿਲਮ ਨਾ ਰਿਲੀਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਪੰਜਾਬ ਸਰਕਾਰ ਨੇ ਖਿਲਵਾੜ ਕੀਤਾ ਹੈ, ਪਰ ਸਿਨੇਮਾ ਘਰਾਂ ਨੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਫਿਲਮ ਨਾ ਵਿਖਾਉਣ ਲਈ ਕਿਹਾ ਹੈ। ਉਧਰ, ਲੁਧਿਆਣਾ ਵਿੱਚ ਵੀ ਸਿੱਖ ਭਾਈਚਾਰੇ ਵੱਲੋਂ ਸਿਨੇਮਾ ਘਰਾਂ ਦੇ ਅੱਗੇ ਇਕੱਠ ਕੀਤਾ ਗਿਆ ਹੈ ਅਤੇ ਕਾਲੇ ਝੰਡਿਆਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਹੇਠ ਟ੍ਰਿਲੀਅਮ ਮਾਲ ਦੇ ਬਾਹਰ ਵੀ ਵਿਸ਼ਾਲ ਧਰਨਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ