ਖੰਨਾ ਪੁਲਸ ਨੇ ਮੱਧ ਪ੍ਰਦੇਸ਼ 'ਚ ਨਾਜਾਇਜ਼ ਅਸਲਾ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਇੱਥੋਂ ਹਥਿਆਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਸਪਲਾਈ ਕੀਤੇ ਜਾਂਦੇ ਸਨ। ਪੁਲਸ ਨੇ ਫੈਕਟਰੀ 'ਚ ਹਥਿਆਰ ਬਣਾਉਣ ਵਾਲੇ ਵਿਅਕਤੀ ਅਤੇ ਸਪਲਾਈ ਕਰਨ ਵਾਲੇ ਇੱਕ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕੀਤਾ। ਦੋਹਾਂ ਕੋਲੋਂ 13 ਹਥਿਆਰ ਬਰਾਮਦ ਕੀਤੇ ਗਏ।
ਮੁਲਜ਼ਮਾਂ ਦੀ ਪਛਾਣ ਖੰਨਾ ਦੀ ਜਗਤ ਕਾਲੋਨੀ ਵਾਸੀ ਵਿਸ਼ਾਲ ਕੁਮਾਰ ਅਤੇ ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਦੇ ਪਿੰਡ ਸਿਗਨੂਰ ਵਾਸੀ ਵੀਰਪਾਲ ਸਿੰਘ ਟੋਨੀ ਵਜੋਂ ਹੋਈ। ਲੁਧਿਆਣਾ ਰੇਂਜ ਦੇ ਆਈ. ਜੀ. ਕੌਸਤੁਭ ਸ਼ਰਮਾ ਨੇ ਦੱਸਿਆ ਕਿ ਐੱਸ. ਐੱਸ. ਪੀ. ਅਮਨੀਤ ਕੌਂਡਲ ਦੀ ਅਗਵਾਈ ਹੇਠ ਐੱਸ. ਪੀ. (ਆਈ) ਡਾ. ਪ੍ਰੱਗਿਆ ਜੈਨ ਅਤੇ ਸੀ. ਆਈ. ਏ. ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਦੀ ਟੀਮ ਨੇ ਪਿੰਡ ਲਲਹੇੜੀ ਤੋਂ ਵਿਸ਼ਾਲ ਕੁਮਾਰ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਸੀ।
ਵਿਸ਼ਾਲ ਕੁਮਾਰ ਦੇ ਕਈ ਗੈਂਗਸਟਰਾਂ ਨਾਲ ਸਬੰਧ ਹਨ। ਇਸ ਖ਼ਿਲਾਫ਼ ਪਹਿਲਾਂ ਹੀ 7 ਕੇਸ ਦਰਜ ਹਨ। ਉਹ ਜ਼ਮਾਨਤ 'ਤੇ ਬਾਹਰ ਸੀ, ਜਿਸ ਕਾਰਨ ਪੁਲਸ ਨੇ ਵਿਸ਼ਾਲ ਕੁਮਾਰ ਦਾ ਰਿਮਾਂਡ ਹਾਸਲ ਕੀਤਾ। ਰਿਮਾਂਡ ਦੌਰਾਨ ਵਿਸ਼ਾਲ ਦੀ ਨਿਸ਼ਾਨਦੇਹੀ 'ਤੇ ਪੁਆਇੰਟ 315 ਬੋਰ ਦੇ 2 ਦੇਸੀ ਪਿਸਤੌਲ ਬਰਾਮਦ ਹੋਏ। ਵਿਸ਼ਾਲ ਨੇ ਪੁੱਛਗਿੱਛ ਦੌਰਾਨ ਖ਼ੁਲਾਸਾ ਕੀਤਾ ਕਿ ਇਹ ਪਿਸਤੌਲ ਉਸ ਨੇ ਮੱਧ ਪ੍ਰਦੇਸ਼ ਦੇ ਵੀਰਪਾਲ ਤੋਂ ਖਰੀਦੇ ਸਨ। ਪੁਲਸ ਨੇ ਇਸ ਮਾਮਲੇ ਵਿੱਚ ਵੀਰਪਾਲ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰੀ ਵਾਰੰਟ ਹਾਸਲ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ