ਯੂਪੀ 'ਚ ਵੱਡਾ ਮੁਕਾਬਲਾ, ਗਰਮਖਿਆਲੀ ਕਮਾਂਡੋ ਫੋਰਸ ਦੇ ਤਿੰਨ ਮੈਂਬਰ ਢੇਰ, ਪੰਜਾਬ ਪੁਲਿਸ ਦੀ ਚੌਕੀ 'ਤੇ ਕੀਤਾ ਸੀ ਗ੍ਰਨੇਡ ਹਮਲਾ
ਡੀਜੀਪੀ ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਸਾਨੂੰ ਪੰਜਾਬ ਪੁਲਿਸ ਤੋਂ ਇਨਪੁਟ ਮਿਲਿਆ ਸੀ ਕਿ ਗੁਰਦਾਸਪੁਰ ਪੁਲਿਸ ਚੌਕੀ 'ਤੇ ਹੋਏ ਹਮਲੇ ਦੇ ਦੋਸ਼ੀ ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿੱਚ ਲੁਕੇ ਹੋ ਸਕਦੇ ਹਨ। ਇਸ ਇਨਪੁਟ ਤੋਂ ਬਾਅਦ ਜ਼ਿਲ੍ਹਾ ਪੁਲਿਸ ਸਰਗਰਮ ਹੋ ਗਈ ਅਤੇ ਐਤਵਾਰ ਦੇਰ ਰਾਤ ਯੂਪੀ ਪੁਲਿਸ ਅਤੇ ਪੰਜਾਬ ਪੁਲਿਸ ਦੀ ਟੀਮ ਨਾਲ ਲਾਈਵ ਮੁਕਾਬਲੇ ਵਿੱਚ ਤਿੰਨੋਂ ਮੈਂਬਰ ਗੋਲੀਆਂ ਨਾਲ ਜ਼ਖਮੀ ਹੋ ਗਏ। ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਡੀਜੀਪੀ ਨੇ ਕਿਹਾ ਕਿ ਇਸ ਆਪਰੇਸ਼ਨ ਦੀ ਅਗਵਾਈ ਪੀਲੀਭੀਤ ਦੇ ਪੁਲਿਸ ਸੁਪਰਡੈਂਟ ਨੇ ਖੁਦ ਕੀਤੀ ਸੀ। ਡੀਜੀਪੀ ਨੇ ਕਿਹਾ ਕਿ ਇਹ ਐਨਕਾਊਂਟਰ ਇੱਕ ਵੱਡੀ ਪ੍ਰਾਪਤੀ ਹੈ, ਕਿਉਂਕਿ ਦੂਜੇ ਰਾਜਾਂ ਨਾਲ ਜਾਣਕਾਰੀ ਸਾਂਝੀ ਕਰਕੇ ਸਫਲਤਾ ਹਾਸਲ ਕੀਤੀ ਗਈ ਹੈ। ਅਪਰਾਧੀਆਂ ਲਈ ਚੇਤਾਵਨੀ ਵੀ ਹੈ। ਉਨ੍ਹਾਂ ਦੱਸਿਆ ਕਿ ਮਾਰੇ ਗਏ ਗਰਮਖਿਆਲੀ ਕਮਾਂਡੋ ਫੋਰਸ ਦੇ ਤਿੰਨ ਮੈਂਬਰਾ ਕੋਲੋਂ ਦੋ ਏਕੇ-47 ਸਮੇਤ ਵੱਡੀ ਮਾਤਰਾ ਵਿੱਚ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਵਧੀਆ ਕੰਮ ਕੀਤਾ ਹੈ। ਪੁਲਿਸ ਅਲਰਟ 'ਤੇ ਹੈ। ਤਿੰਨੋਂ ਪੀਲੀਭੀਤ ਦੇ ਪੂਰਨਪੁਰ ਵਿੱਚ ਲੁਕੇ ਹੋਏ ਸਨ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ