ਡਾ. ਬਲਜੀਤ ਕੌਰ ਵਲੋਂ ਪੰਚਾਇਤ ਵਿਭਾਗ ਨਾਲ ਮੀਟਿੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ, ਉੱਥੇ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੂਬੇ ’ਚ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲ ਪੇਂਈਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸੂਬੇ ’ਚ ਬਣ ਰਹੇ ਆਂਗਣਵਾੜੀ ਸੈਂਟਰਾਂ ਦੀ ਸਥਿਤੀ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਵਾਉਣ ਲਈ ਕਾਰਵਾਈ ਕੀਤੀ ਜਾਵੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ