ਪਟਿਆਲਾ, 14 ਮਾਰਚ
ਪੰਜਾਬ ਕਾਂਗਰਸ ਦੇ ਚਾਰ ਸਾਬਕਾ ਸੂਬਾ ਪ੍ਰਧਾਨ ਇਕਜੁੱਟ ਹੋ ਗਏ ਹਨ। ਇਨ੍ਹਾਂ ਵਿਚ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹਨ ਜੋ 15 ਮਾਰਚ ਨੂੰ ਸਵੇਰੇ ਰਾਜਪਾਲ ਨੂੰ ਮਿਲਣਗੇ। ਇਹ ਜਾਣਕਾਰੀ ਨਵਜੋਤ ਸਿੱਧੂ ਨੇ ਐਕਸ ’ਤੇ ਸਾਂਝੀ ਕੀਤੀ ਹੈ।
ਪੰਜਾਬ ਕਾਂਗਰਸ ਦੇ ਇਨ੍ਹਾਂ ਚਾਰ ਸਾਬਕਾ ਪ੍ਰਧਾਨਾਂ ਵਿਚ ਨਵਜੋਤ ਸਿੱਧੂ ਤੋਂ ਇਲਾਵਾ ਸ਼ਮਸ਼ੇਰ ਸਿੰਘ ਦੂਲੋ, ਮਹਿੰਦਰ ਕੇਪੀ ਤੇ ਲਾਲ ਸਿੰਘ ਸ਼ਾਮਲ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ