'ਆਪ੍ਰੇਸ਼ਨ ਸਿੰਦੂਰ' ਭਾਰਤ ਦੀ ਹਰ ਮਾਂ, ਧੀ ਅਤੇ ਭੈਣ ਦੀ ਜਿੱਤ : ਓਮ ਬਿਰਲਾ
ਬੂੰਦੀ - ਲੋਕ ਸਭਾ ਸਪੀਕਰ ਓਮ ਬਿਰਲਾ ਨੇ 'ਆਪ੍ਰੇਸ਼ਨ ਸਿੰਦੂਰ' ਦੀ ਸਫ਼ਲਤਾ ਲਈ ਭਾਰਤੀ ਹਥਿਆਰਬੰਦ ਬਲਾਂ ਦੀ ਵੀਰਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯਾਦ ਰੱਖਣਾ ਜ਼ਰੂਰੀ ਹੈ ਕਿ ਇਹ ਜਿੱਤ ਭਾਰਤ ਦੀ ਹਰੇਕ ਮਾਂ, ਭੈਣ ਅਤੇ ਧੀ ਦੀ ਜਿੱਤ ਸੀ। ਰਾਜਸਥਾਨ ਦੇ ਬੂੰਦੀ ਵਿਚ ਹਥਿਆਰਬੰਦ ਬਲਾਂ ਦੇ ਸਾਹਸ ਅਤੇ ਬਲੀਦਾਨ ਦੇ ਸਨਮਾਨ ਵਿਚ ਮੰਗਲਵਾਰ ਦੀ ਸ਼ਾਮ ਨੂੰ ਰਾਸ਼ਟਰ ਵਿਆਪੀ ਪਹਿਲ 'ਤਿਰੰਗਾ ਯਾਤਰਾ' ਦਾ ਉਦਘਾਟਨ ਕਰਦਿਆਂ ਬਿਰਲਾ ਨੇ ਕਿਹਾ ਕਿ ਹਾਲ ਦੇ ਦਿਨਾਂ ਵਿਚ ਭਾਰਤ ਦੇ ਹਰੇਕ ਨਾਗਰਿਕ ਦੇ ਦਿਲ ਵਿਚ ਦੇਸ਼ ਭਗਤੀ ਦੀ ਲਹਿਰ ਉਮੜੀ ਹੈ। ਬਿਰਲਾ ਨੇ ਕਿਹਾ ਕਿ ਨਾਰੀ ਸ਼ਕਤੀ ਰਾਸ਼ਟਰ ਦੀ ਸ਼ਕਤੀ ਬਣ ਗਈ ਹੈ, ਜੋ ਸਾਡੇ ਫ਼ੌਜੀਆਂ ਨੂੰ ਪ੍ਰੇਰਿਤ ਕਰ ਰਹੀ ਹੈ।
'ਆਪ੍ਰੇਸ਼ਨ ਸਿੰਦੂਰ' ਦੀ ਸਫ਼ਲਤਾ ਦੀ ਗਾਥਾ ਸੁਨਹਿਰੇ ਅੱਖਰਾਂ ਵਿਚ ਲਿਖੀ ਜਾਵੇਗੀ। ਇਹ ਮੁਹਿੰਮ ਇਕ ਫ਼ੌਜੀ ਮੁਹਿੰਮ ਤੋਂ ਅੱਗੇ, ਉਨ੍ਹਾਂ ਸਾਰੀਆਂ ਔਰਤਾਂ ਦੇ 'ਸਿੰਦੂਰ' ਦੀ ਰਾਖੀ ਦਾ ਸੰਕਲਪ ਸੀ, ਜਿਨ੍ਹਾਂ ਦੇ ਪਤੀ ਤਿਰੰਗੇ ਦੀ ਆਣ, ਬਾਣ ਅਤੇ ਸ਼ਾਨ ਦੀ ਰਾਖੀ ਲਈ ਸਰਹੱਦਾਂ 'ਤੇ ਮੁਸਤੈਦ ਹਨ। ਬਿਰਲਾ ਨੇ ਕਿਹਾ ਕਿ 'ਆਪ੍ਰੇਸ਼ਨ ਸਿੰਦੂਰ' ਅੱਤਵਾਦ ਖਿਲਾਫ਼ ਭਾਰਤ ਦੀ ਫੈਸਲਾਕੁੰਨ ਲੜਾਈ ਸੀ, ਜੋ ਅੱਤਵਾਦ ਦੇ ਪੂਰੀ ਤਰ੍ਹਾਂ ਖ਼ਤਮ ਹੋਣ ਤੱਕ ਜਾਰੀ ਰਹੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ