ਜੇਕਰ ਮੰਗਾਂ ਮੰਨਣ ਦੀ ਬਜਾਏ ਕਿਸਾਨਾਂ ਉਪਰ ਅੱਤਿਆਚਾਰ ਜਾਰੀ ਰੱਖਿਆ ਤਾਂ ਭਾਜਪਾ ਦੀ ਹਕੂਮਤ ਕਾਇਮ ਨਹੀਂ ਰਹੇਗੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਇਨਸਾਫ਼ ਨਾ ਮਿਲਿਆ ਤਾਂ 29 ਫਰਵਰੀ ਨੂੰ ਸਖਤ ਐਕਸ਼ਨ ਲੈਣ ਦਾ ਐਲਾਨ ਕੀਤਾ ਜਾਵੇਗਾ।
ਖਨੌਰੀ ਬਾਰਡਰ ’ਤੇ ਅੱਜ ਸ਼ਾਮ ਵੇਲੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਕਿਯੂ ਮਹਾਤਮਾ ਟਿਕੈਤ ਉਤਰ ਪ੍ਰਦੇਸ਼ ਦੇ ਆਗੂ ਅਨਿਲ ਤਾਲਾਨ ਨੇ ਕਿਹਾ ਕਿ ਦੇਸ਼ ਦੇ 100 ਕਰੋੜ ਕਿਸਾਨ ਖੇਤੀ ਸੈਕਟਰ ਉਪਰ ਨਿਰਭਰ ਹੈ ਅਤੇ ਕਿਸਾਨ ਦੇਸ਼ ਲਈ ਕੰਮ ਕਰ ਰਿਹਾ ਹੈ। ਦੇਸ਼ ਦੀ ਸਰਕਾਰ ਕੋਲ ਅਜਿਹੀ ਕੋਈ ਥਾਂ ਨਹੀਂ ਹੈ ਜਿਸ ਵਿਚ 100 ਕਰੋੜ ਕਿਸਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਸਕੇ। ਜੇਕਰ ਖੇਤੀ ਸੈਕਟਰ ਤਬਾਹ ਕਰ ਦਿੱਤਾ ਗਿਆ ਤਾਂ ਦੇਸ਼ ਤਬਾਹ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਨਾਮ ’ਤੇ ਸੱਤਾ ’ਚ ਆਈ ਸੀ ਕਿ ਸਵਾਮੀਨਾਥਨ ਰਿਪੋਰਟ ਲਾਗੂ ਕਰਾਂਗੇ ਅਤੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਾਂਗੇ ਪਰ ਦੇਸ਼ ਵਿਚ ਕਿਸਾਨ ਪਹਿਲਾਂ ਨਾਲੋਂ ਵੱਧ ਖੁਦਕੁਸ਼ੀਆਂ ਕਰਨ ਲੱਗ ਪਏ ਹਨ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ