ਪਟਿਆਲਾ ਨਗਰ ਨਿਗਮ: ਵਾਟਰ ਸਪਲਾਈ ਤੇ ਸੀਵਰੇਜ ਬਿੱਲਾਂ ਦੀ ਆਨਲਾਈਨ ਅਦਾਇਗੀ ਸ਼ੁਰੂ
ਪਟਿਆਲਾ (LAV) : ਪਟਿਆਲਾ ਦੇ ਨਵੇਂ ਬਣੇ ਮੇਅਰ ਕੁੰਦਨ ਗੋਗੀਆ ਨੇ ਅੱਜ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੇਅਰ ਨੇ ਨਿਗਮ ਦੇ ਡੇਅਰੀ ਪ੍ਰਾਜੈਕਟ ਦਾ ਮੁਲਾਂਕਣ ਕਰਦਿਆਂ ਇਸ ਸਬੰਧੀ ਲੰਬਿਤ ਕੰਮਾਂ ਨੂੰ ਇਕ ਮਹੀਨੇ ’ਚ ਮੁਕੰਮਲ ਕਰਨ ਦੀ ਤਾਕੀਦ ਕੀਤੀ ਤਾਂ ਜੋ ਡੇਅਰੀ ਸ਼ਿਫਟਿੰਗ ਦਾ ਕੰਮ ਸ਼ੁਰੂ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸ਼ਹਿਰ ਵਿੱਚ ਵਾਟਰ ਸਪਲਾਈ ਤੇ ਸੀਵਰੇਜ ਬਿੱਲਾਂ ਦੀ ਆਨਲਾਈਨ ਅਦਾਇਗੀ ਅੱਜ ਤੋਂ ਸ਼ੁਰੂ ਹੋ ਗਈ ਹੈ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਡੇਅਰੀਆਂ ਕਾਰਨ ਜਿੱਥੇ ਲੋਕਾਂ ਨੂੰ ਸਮੱਸਿਆ ਝੱਲਣੀ ਪੈ ਰਹੀ ਹੈ, ਉਥੇ ਹੀ ਸੀਵਰੇਜ ਬੰਦ ਹੋਣ ਦੀ ਸਮੱਸਿਆ ਆ ਰਹੀ ਰਹੀ ਹੈ। ਮੇਅਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਵਾਟਰ ਸਪਲਾਈ ਅਤੇ ਸੀਵਰੇਜ ਬਿੱਲਾਂ ਦੀ ਆਨਲਾਈਨ ਅਦਾਇਗੀ ਸ਼ੁਰੂ ਕਰ ਦਿੱਤੀ ਹੈ ਅਤੇ ਹੁਣ ਘਰ ਬੈਠਿਆਂ ਹੀ ਭੁਗਤਾਨ ਕੀਤਾ ਜਾ ਸਕੇਗਾ। ਮੀਟਿੰਗ ਵਿੱਚ ਕਮਿਸ਼ਨਰ ਡਾ. ਰਜਤ ਓਬਰਾਏ, ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਤੇ ਬਬਨਦੀਪ ਸਿੰਘ, ਨਿਗਰਾਨ ਇੰਜਨੀਅਰ ਗੁਰਪ੍ਰੀਤ ਵਾਲੀਆ, ਹੈਲਥ ਅਫ਼ਸਰ ਡਾ. ਨਵਿੰਦਰ ਸਿੰਘ ਆਦਿ ਮੌਜੂਦ ਸਨ।
ਨਿਗਮ ਕਮਿਸ਼ਨਰ ਵੱਲੋਂ ਆਵਾਜਾਈ ਸੁਚਾਰੂ ਬਣਾਉਣ ਲਈ ਵਿਚਾਰ-ਚਰਚਾ
ਪਟਿਆਲਾ (ਖੇਤਰੀ ਪ੍ਰਤੀਨਿਧ): ਨਗਰ ਨਿਗਮ ਕਮਿਸ਼ਨਰ ਡਾ. ਰਜਤ ਓਬਰਾਏ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਬੈਠਕ ਦੌਰਾਨ ਸ਼ਹਿਰ ਦੀਆਂ ਸੜਕਾਂ ’ਤੇ ਆਵਾਜਾਈ ਸੁਚਾਰੂ ਕਰਨ ਲਈ ਨਵੀਆਂ ਤਜਵੀਜ਼ਾਂ ’ਤੇ ਵਿਚਾਰ-ਚਰਚਾ ਕੀਤੀ ਗਈ। ਐੱਸਪੀ ਸਿਟੀ ਸਰਫਰਾਜ਼ ਆਲਮ, ਖੇਤਰੀ ਟਰਾਂਸਪੋਰਟ ਅਫ਼ਸਰ ਨਮਨ ਮਾਰਕੰਨ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਰਹੇ। ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ ਭੀੜ ਭੜੱਕਾ ਰੋਕਣ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਵੇਰੇ 7 ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਰੋਕ ਲਗਾਉਣ ਦੀ ਤਜਵੀਜ਼ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਭੁਪਿੰਦਰਾ ਰੋਡ ’ਤੇ ਯੂ ਟਰਨ ਨੂੰ ਬੰਦ ਕਰਨ ਤੇ ਪਾਸੀ ਰੋਡ ਤੋਂ ਥਾਪਰ ਯੂਨੀਵਰਸਿਟੀ ਦੇ ਟੀ-ਪੁਆਇੰਟ ਤੱਕ ਵਾਤਾਵਰਨ ਪਾਰਕ ਤੋਂ ਸਰਵਿਸ ਲੇਨ ਬਣਾਉਣ ਦੀ ਯੋਜਨਾ ਦੀ ਤਜਵੀਜ਼ ਨੂੰ ਵੀ ਘੋਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪਾਰਕਿੰਗ ਦੀ ਸਮੱਸਿਆ ਦੇ ਹੱਲ ਲਈ ਸਿਟੀ ਸੈਂਟਰ ਦੀ ਪਾਰਕਿੰਗ ਬਾਰੇ ਨਗਰ ਸੁਧਾਰ ਟਰੱਸਟ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਹੋਰ ਪਾਰਕਿੰਗ ਥਾਵਾਂ ਦੀ ਭਾਲ ਵੀ ਕੀਤੀ ਜਾਵੇਗੀ। ਨਿਰਵਿਘਨ ਆਵਾਜਾਈ ਲਈ ਸ਼ਹਿਰ ਅੰਦਰਲੇ ਸਕੂਲਾਂ ਤੇ ਕਾਲਜਾਂ ਦੀ ਛੁੱਟੀ ਦਾ ਸਮਾਂ ਵੱਖੋ-ਵੱਖ ਕਰਨ ਲਈ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਜਾਵੇਗੀ। ਇਸ ਬੈਠਕ ਮੌਕੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਅਤੇ ਬਬਨਦੀਪ ਸਿੰਘ ਵਾਲੀਆ, ਡੀਐੱਸਪੀ ਟਰੈਫਿਕ ਅੱਛਰੂ ਰਾਮ, ਐਕਸੀਐਨ ਲੋਕ ਨਿਰਮਾਣ ਪਿਯੂਸ਼ ਅਗਰਵਾਲ ਅਤੇ ਲੈਂਡ ਬਰਾਂਚ ਦੇ ਅਧਿਕਾਰੀ ਆਦਿ ਵੀ ਹਾਜ਼ਰ ਸਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ