ਹਸਪਤਾਲ ਤੋਂ ਡਿਸਚਾਰਜ ਹੋਏ ਪਵਨਦੀਪ ਰਾਜਨ, ਹੱਸਦੇ ਹੋਏ ਤਸਵੀਰ ਕੀਤੀ ਸਾਂਝੀ
ਐਂਟਰਟੇਨਮੈਂਟ ਡੈਸਕ- 'ਇੰਡੀਅਨ ਆਈਡਲ 12' ਦੇ ਜੇਤੂ ਪਵਨਦੀਪ ਰਾਜਨ ਪਿਛਲੇ ਕਈ ਦਿਨਾਂ ਤੋਂ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਸਨ। ਮਈ ਦੇ ਸ਼ੁਰੂ ਵਿੱਚ ਉਨ੍ਹਾਂ ਦਾ ਐਕਸੀਡੈਂਟ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਇਸ ਦੇ ਨਾਲ ਹੀ ਉਨ੍ਹਾਂ ਦੀ ਹਾਲਤ ਵਿੱਚ ਕਾਫ਼ੀ ਸੁਧਾਰ ਹੋਇਆ ਹੈ ਅਤੇ 25 ਦਿਨਾਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਜਿਸਦੀ ਖੁਸ਼ੀ ਉਨ੍ਹਾਂ ਦੇ ਚਿਹਰੇ 'ਤੇ ਸਾਫ਼ ਦਿਖਾਈ ਦੇ ਰਹੀ ਸੀ। ਪਵਨਦੀਪ ਰਾਜਨ ਨੇ 30 ਮਈ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਤਸਵੀਰ ਸਾਂਝੀ ਕੀਤੀ ਸੀ ਜਿਸ ਵਿੱਚ ਉਹ ਮੁਸਕਰਾਉਂਦੇ ਦਿਖਾਈ ਦੇ ਰਹੇ ਸਨ।

ਪਵਨਦੀਪ ਰਾਜਨ ਨੇ ਫਲਾਈਟ ਦੇ ਅੰਦਰੋਂ ਇਹ ਤਸਵੀਰ ਸਾਂਝੀ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ-'ਮੈਨੂੰ ਛੁੱਟੀ ਮਿਲ ਗਈ ਹੈ ਅਤੇ ਮੈਂ ਘਰ ਜਾ ਰਿਹਾ ਹਾਂ। ਤੁਹਾਡੇ ਸਾਰਿਆਂ ਦੇ ਸਮਰਥਨ, ਆਸ਼ੀਰਵਾਦ ਅਤੇ ਪ੍ਰਾਰਥਨਾਵਾਂ ਲਈ ਧੰਨਵਾਦ।'

ਧਿਆਨ ਦੇਣ ਯੋਗ ਹੈ ਕਿ ਪਵਨਦੀਪ ਰਾਜਨ ਦਾ 5 ਮਈ ਨੂੰ ਅਮਰੋਹਾ ਵਿੱਚ ਇੱਕ ਕਾਰ ਹਾਦਸਾ ਹੋਇਆ ਸੀ, ਜਿਸ ਵਿੱਚ ਉਨ੍ਹਾਂ ਨੂੰ ਬਹੁਤ ਸੱਟਾਂ ਲੱਗੀਆਂ ਸਨ। 5 ਮਈ ਦੀ ਰਾਤ ਨੂੰ ਪਵਨਦੀਪ ਦੀ ਕਾਰ ਗਜਰੌਲਾ ਦੇ ਚੌਪਾਲਾ ਚੌਰਾਹਾ ਓਵਰਬ੍ਰਿਜ ਤੋਂ ਹੇਠਾਂ ਆ ਗਈ ਅਤੇ ਉੱਥੇ ਸਾਈਡ 'ਤੇ ਖੜ੍ਹੇ ਇੱਕ ਕੈਂਟਰ ਨਾਲ ਟਕਰਾ ਗਈ। ਉਨ੍ਹਾਂ ਦੀ ਕਾਰ ਨੂੰ ਡਰਾਈਵਰ ਚਲਾ ਰਿਹਾ ਸੀ ਜਿਸਨੂੰ ਨੀਂਦ ਆ ਗਈ ਅਤੇ ਇਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪਵਨਦੀਪ ਅਤੇ ਉਨ੍ਹਾਂ ਦਾ ਡਰਾਈਵਰ ਅਤੇ ਉਨ੍ਹਾਂ ਦੇ ਇੱਕ ਦੋਸਤ ਨੂੰ ਵੀ ਗੰਭੀਰ ਸੱਟਾਂ ਲੱਗੀਆਂ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ