ਪੰਜਾਬ ਦੀ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਤੇ ਰੀਲਾਂ ਨਾਲ ਵਾਇਰਲ ਹੋਈ ਪ੍ਰੀਤ ਜੱਟੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।ਇਸ ਸਬੰਧੀ ਉਸ ਵੱਲੋਂ ਸੋਸ਼ਲ ਮੀਡੀਆ ’ਤੇ ਇੱਕ ਆਡੀਓ ਵੀ ਸ਼ੇਅਰ ਕੀਤੀ ਗਈ ਹੈ ਅਤੇ ਰੋ-ਰੋ ਕੇ ਮੁਆਫੀ ਵੀ ਮੰਗੀ ਗਈ ਹੈ।
ਪ੍ਰੀਤ ਜੱਟੀ ਨੇ ਕਿਹਾ ਕਿ ਉਸ ਨੂੰ ਕੋਈ ਅਣਪਛਾਤੇ ਨੰਬਰ ਤੋਂ ਕਾਲ ਆ ਰਹੀ ਹੈ ਜਿੱਥੇ ਉਸਨੂੰ ਸੂਟਾਂ ਵਾਲੀਆਂ ਵੀਡੀਓਜ਼ ਵੀ ਅਪਲੋਡ ਕਰਨ ਤੋਂ ਰੋਕਿਆ ਜਾ ਰਿਹਾ ਹੈ। ਇਨ੍ਹਾਂ ਹੀ ਨਹੀਂ ਜੇਕਰ ਉਸ ਨੇ ਅਜਿਹਾ ਕੀਤਾ ਤਾਂ ਉਸਦਾ ਹਾਲ ਬਹੁਤ ਬੁਰਾ ਹੋਵੇਗਾ।
ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਪ੍ਰੀਤ ਜੱਟੀ ਨੇ ਕਿਹਾ ਕਿ ਉਸਨੂੰ ਕਿਸੇ ਵੀ ਤਰ੍ਹਾਂ ਦੀ ਵੀਡੀਓ ਨਾ ਪਾਉਣ ਦੀ ਧਮਕੀ ਦਿੱਤੀ ਗਈ ਹੈ। ਨਾਲ ਹੀ ਕਿਹਾ ਗਿਆ ਹੈ ਕਿ ਕਮਲ ਭਾਬੀ ਦੇ ਵਾਂਗ ਹੀ ਉਸਦੀ ਵੀ ਲਾਸ਼ ਮਿਲੇਗੀ। ਧਮਕੀ ਦੇਣ ਵਾਲੇ ਨੇ ਕਿਹਾ ਹੈ ਕਿ ਨਾ ਉਸਦੀ ਅਤੇ ਨਾ ਹੀ ਉਸਦੇ ਬੱਚੇ ਦੀ ਪਰਵਾਹ ਕੀਤੀ ਜਾਵੇਗੀ। ਜਿਸ ਤੋਂ ਬਾਅਦ ਪ੍ਰੀਤ ਜੱਟੀ ਨੇ ਸਾਰਿਆਂ ਕੋਲੋਂ ਮੁਆਫੀ ਮੰਗਦੇ ਹੋਏ ਕਿਹਾ ਕਿ ਉਸਨੇ ਕਾਫੀ ਸਮੇਂ ਤੋਂ ਹੀ ਅਸ਼ਲੀਲ ਵੀਡੀਓ ਪਾਉਣੇ ਬੰਦ ਕਰ ਦਿੱਤੇ ਹਨ। ਪਰ ਉਸਨੂੰ ਹੁਣ ਕਿਸੇ ਵੀ ਤਰ੍ਹਾਂ ਦੀ ਵੀਡੀਓ ਵੀ ਪਾਉਣ ਤੋਂ ਮਨਾ ਕੀਤਾ ਜਾ ਰਿਹਾ ਹੈ ਜੋਕਿ ਗਲਤ ਹੈ।
ਉਸਨੇ ਅੱਗੇ ਕਿਹਾ ਕਿ ਉਸ ਨੂੰ ਬਾਹਰ ਦੇ ਨੰਬਰ ਤੋਂ ਕਾਲ ਆਈ ਸੀ ਜਿਸ ’ਚ ਉਸ ਨੂੰ ਕਿਹਾ ਜਾ ਰਿਹਾ ਹੈ ਕਿ ਜੇਕਰ ਉਸਨੇ ਵੀਡੀਓ ਪਾਉਣੀਆਂ ਬੰਦ ਨਹੀਂ ਕੀਤੀਆਂ ਤਾਂ ਦੋ ਤਿੰਨ ਤੱਕ ਉਸਦਾ ਵੀ ਉਸੇ ਤਰ੍ਹਾਂ ਦਾ ਹਾਲ ਕਰ ਦਿੱਤਾ ਜਾਵੇਗਾ ਜਿਸਵੇ ਕਮਲ ਭਾਬੀ ਦਾ ਕੀਤਾ ਗਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ