ਪੰਜਾਬ ਕੋਲ ਵਾਧੂ ਪਾਣੀ ਨਹੀਂ: ਪਰਨੀਤ ਕੌਰ
ਇਥੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ‘ਹਰਿਆਣਾ ਪਹਿਲਾਂ ਹੀ ਪਾਣੀ ਦੀ ਆਪਣੀ ਸਾਲਾਨਾ ਵੰਡ ਦਾ 104 ਫ਼ੀਸਦ ਵਰਤ ਚੁੱਕਾ ਹੈ ਤੇ ਭਾਖੜਾ ਡੈਮ ਅਤੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਹੇਠਾਂ ਦਰਜ ਕੀਤਾ ਗਿਆ ਤੇ ਅਜਿਹੀ ਸੂਰਤ ’ਚ ਹਰਿਆਣਾ ਦੀ 8500 ਕਿਊਸਿਕ ਵਾਧੂ ਪਾਣੀ ਦੀ ਮੰਗ ਕਿਵੇਂ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਪੰਜਾਬ ਦੇ ਕਿਸਾਨਾਂ ਨੂੰ ਗੰਭੀਰ ਪਾਣੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਪੰਜਾਬ ਦਾ ਪਾਣੀ ਕਿਸੇ ਨੂੰ ਵੀ ਨਹੀਂ ਲੈਣ ਦਿੱਤਾ ਜਾਵੇਗਾ ਤੇ ਇਸ ਮਸਲੇ ’ਤੇ ਪੰਜਾਬ ਭਾਜਪਾ ਡਾਂਗ ਵਾਂਗ ਪੰਜਾਬ ਦੇ ਪਾਣੀਆਂ ਲਈ ਖੜ੍ਹੀ ਹੈ।
ਪਰਨੀਤ ਕੌਰ ਨੇ ਅਜਿਹੇ ਹਾਲਾਤ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਚੁਟਕਲਿਆਂ ਨਾਲ ਡੰਗ ਟਪਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਬੰਧੀ ਮੀਟਿੰਗਾਂ ’ਚ ਪੰਜਾਬ ਦਾ ਢੁਕਵੇਂ ਰੂਪ ’ਚ ਪੱਖ ਰੱਖਣ ’ਚ ਅਸਫਲ ਸਿੱਧ ਹੋਏ ਹਨ, ਜਿਸ ਕਰਕੇ ਹੀ ਅਜਿਹੇ ਹਾਲਾਤ ਪੈਦਾ ਹੋਏ ਹਨ।cਇਸ ਮੌਕੇ ਪਰਨੀਤ ਕੌਰ ਨੇ ਕਿਹਾ ਕਿ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਪਾਰਟੀ ਦੀ ਕੇਂਦਰ ਵਿਚਲੀ ਸਰਕਾਰ ਦੀ ਵੀ ਪ੍ਰਵਾਹ ਨਾ ਕਰਦਿਆਂ ਪੰਜਾਬ ਦੇ ਹਿਤਾਂ ਲਈ ਪਾਣੀਆਂ ਦੇ ਸਮਝੌਤੇ ਰੱਦ ਕਰ ਦਿੱਤੇ ਸਨ। ਇਸ ਮੌਕੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਜਸਪਾਲ ਸਿੰਘ ਗਗਰੌਲੀ ਤੇ ਹਰਕੇਸ਼ ਕੁਮਾਰ ਗੋਇਲ, ਬਲਜੀਤ ਬੱਲੀ ਸਮੇਤ ਹੋਰ ਵੀ ਮੌਜੂਦ ਸਨ। ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪਰਨੀਤ ਕੌਰ ਅਤੇ ਜੈਇੰਦਰ ਕੌਰ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ