Kejriwal ਨਾਲ ਮੀਟਿੰਗ ਲਈ ਪੰਜਾਬ ਦੇ ਮੰਤਰੀ ਅਤੇ ਵਿਧਾਇਕ ਦਿੱਲੀ ਪਹੁੰਚੇ
ਚੰਡੀਗੜ੍ਹ, 11 ਫਰਵਰੀ : ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਜ਼ੀਰ ਅਤ ਵਿਧਾਇਕਾਂ ਦੇ ਨਾਲ ਦਿੱਲੀ ਵਿਖੇ ਕਪੂਰਥਲਾ ਹਾਊਸ ਵਿੱਚ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਕੁਝ ਹੀ ਦੇਰ ਵਿੱਚ ਸ਼ੁਰੂ ਹੋਵੇਗੀ, ਜਦੋਂ ਕਿ ਮੀਟਿੰਗ ਲਈ ਪੰਜਾਬ ਦੇ ਵਜ਼ੀਰ ਅਤੇ ਵਿਧਾਇਕ ਦਿੱਲੀ ਪੁਜਣੇ ਸ਼ੁਰੂ ਹੋ ਚੁੱਕੇ ਹਨ। ਉਹ ਵੀ ਕੁਝ ਹੀ ਦੇਰ ਵਿੱਚ ਕਪੂਰਥਲਾ ਹਾਊਸ ਵਿਖੇ ਪਹੁੰਚਣਗੇ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ