ਹਮਲੇ 'ਚ ਤੁਰਕੀ ਦੇ ਡਰੋਨ ਕੀਤੇ ਇਸਤੇਮਾਲ : ਕਰਨਲ ਸੋਫੀਆ ਕੁਰੈਸ਼ੀ
India Pakistan Tension : ਕਰਨਲ ਸੋਫੀਆ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਨੇ ਭਾਰਤ ਵਿੱਚ 36 ਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਸ਼ੁਰੂਆਤੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਹਮਲੇ ਵਿੱਚ ਤੁਰਕੀ ਵਿੱਚ ਬਣੇ ਡਰੋਨਾਂ ਦੀ ਵਰਤੋਂ ਕੀਤੀ ਗਈ ਸੀ। ਭਾਰਤੀ ਹਵਾਈ ਸੈਨਾ ਨੇ ਤੁਰੰਤ ਇਸ ਹਮਲੇ ਦਾ ਜਵਾਬ ਦਿੰਦੇ ਹੋਏ ਡਰੋਨ ਜਵਾਬੀ ਹਮਲਾ ਕੀਤਾ, ਜਿਸ ਵਿੱਚ ਪਾਕਿਸਤਾਨ ਦਾ ਨਿਗਰਾਨੀ ਰਾਡਾਰ ਸਿਸਟਮ ਪੂਰੀ ਤਰ੍ਹਾਂ ਤਬਾਹ ਹੋ ਗਿਆ। ਸੋਫੀਆ ਕੁਰੈਸ਼ੀ ਨੇ ਕਿਹਾ ਕਿ ਇਸ ਜਵਾਬੀ ਕਾਰਵਾਈ ਵਿੱਚ ਪਾਕਿਸਤਾਨ ਦੀ ਫੌਜ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਇਹ ਉਨ੍ਹਾਂ ਦੇ ਫੌਜੀ ਅਭਿਆਨ ਲਈ ਇੱਕ ਵੱਡਾ ਝਟਕਾ ਹੈ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਆਪਣਾ ਹਵਾਈ ਖੇਤਰ ਬੰਦ ਨਹੀਂ ਕੀਤਾ ਸਗੋਂ ਇਸਨੂੰ ਢਾਲ (shield) ਵਜੋਂ ਇਸਤੇਮਾਲ ਕੀਤਾ ਹੈ । ਜਦੋਂ ਇਹ ਹਮਲਾ ਕੀਤਾ ਗਿਆ , ਉਸ ਸਮੇਂ ਕਰਾਚੀ ਅਤੇ ਲਾਹੌਰ ਵਰਗੇ ਵੱਡੇ ਸ਼ਹਿਰਾਂ ਵਿੱਚ ਯਾਤਰੀ ਜਹਾਜ਼ ਉੱਡ ਰਹੇ ਸਨ, ਜਿਸ ਨਾਲ ਆਮ ਨਾਗਰਿਕਾਂ ਦੀਆਂ ਜਾਨਾਂ ਖ਼ਤਰੇ ਵਿੱਚ ਪਾਈਆਂ ਗਈਆਂ। ਭਾਰਤੀ ਸੁਰੱਖਿਆ ਬਲਾਂ ਨੇ ਪੂਰੇ ਆਪ੍ਰੇਸ਼ਨ ਦੌਰਾਨ ਸੰਜਮ ਵਰਤਿਆ ਅਤੇ ਸੀਮਤ ਜਵਾਬੀ ਹਮਲੇ ਕੀਤੇ ਤਾਂ ਜੋ ਆਮ ਨਾਗਰਿਕਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ। ਇਸ ਰੱਖਿਆਤਮਕ ਅਤੇ ਸੰਵੇਦਨਸ਼ੀਲ ਰੁਖ਼ ਦੀ ਅੰਤਰਰਾਸ਼ਟਰੀ ਪੱਧਰ 'ਤੇ ਵੀ ਸ਼ਲਾਘਾ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਭਾਰਤ ਦੇ 'ਆਪ੍ਰੇਸ਼ਨ ਸਿੰਦੂਰ' ਤੋਂ ਬੁਖਲਾਏ ਪਾਕਿਸਤਾਨੀ ਫੌਜ ਨੇ ਵੀਰਵਾਰ ਰਾਤ ਨੂੰ ਭਾਰਤ ਦੇ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਕਈ ਫੌਜੀ ਠਿਕਾਣਿਆਂ 'ਤੇ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੀ ਕੋਸ਼ਿਸ਼ ਕੀਤੀ ਪਰ ਭਾਰਤ ਨੇ S-400 ਏਅਰ ਡਿਫੈਂਸ ਸਿਸਟਮ ਰਾਹੀਂ ਇਨ੍ਹਾਂ ਹਮਲਿਆਂ ਨੂੰ ਨਾਕਾਮ ਕਰ ਦਿੱਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ