ਪੰਜਾਬ 'ਚ ਅੱਜ ਮੀਂਹ ਦੀ ਭਵਿੱਖਬਾਣੀ, 13 ਜ਼ਿਲ੍ਹਿਆਂ ਵਿੱਚ ਹਨੇਰੀ-ਤੂਫ਼ਾਨ ਦਾ ਅਲਰਟ
ਅੰਮ੍ਰਿਤਸਰ: 37.2°C (ਆਮ ਨਾਲੋਂ 2.9°C ਵੱਧ)
ਲੁਧਿਆਣਾ: 38.9°C (ਆਮ ਨਾਲੋਂ 3.1°C ਵੱਧ)
ਪਟਿਆਲਾ: 39.8°C (ਆਮ ਨਾਲੋਂ 4.1°C ਵੱਧ)
ਫਤਿਹਗੜ੍ਹ ਸਾਹਿਬ: 38.9°C (ਆਮ ਨਾਲੋਂ 4.0°C ਵੱਧ)
ਮੋਹਾਲੀ: 38.4°C (ਆਮ ਨਾਲੋਂ 4.3°C ਵੱਧ)
ਅੱਜ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ 13 ਜ਼ਿਲ੍ਹਿਆਂ ਵਿੱਚ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 8 ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਐਸ.ਏ.ਐੱਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉਸੇ ਤਰ੍ਹਾਂ 5 ਹੋਰ ਜ਼ਿਲ੍ਹਿਆਂ – ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਹੈ। ਇਸ ਦੌਰਾਨ ਪੰਜਾਬ 'ਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ