ਪਰਮੀਸ਼ ਵਰਮਾ ਦੇ ਭਰਾ ਸੁਖਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਸਾਹਮਣੇ ਆਈਆਂ ਹਲਦੀ ਸੈਰੇਮਨੀ ਦੀਆਂ ਤਸਵੀਰਾਂ
ਜੀ ਹਾਂ, ਪਰਮੀਸ਼ ਵਰਮਾ ਦਾ ਛੋਟਾ ਭਰਾ ਸੁਖਨ ਵਰਮਾ ਜਲਦ ਹੀ ਵਿਆਹ ਦੇ ਬੰਧਨ 'ਚ ਬੱਝ ਰਿਹਾ ਹੈ। ਇੰਨੀਂ ਦਿਨੀਂ ਸੁਖਨ ਵਰਮਾ ਆਪਣੀ ਲਵ ਲਾਈਫ ਨੂੰ ਲੈ ਹਰ ਪਾਸੇ ਛਾਇਆ ਹੋਇਆ ਹੈ।
ਬੀਤੇ ਕੁਝ ਦਿਨ ਪਹਿਲਾ ਸੁਖਨ ਵਰਮਾ ਵੱਲੋਂ ਆਪਣੀ ਪ੍ਰੇਮਿਕਾ ਨਾਲ ਇੱਕ ਸਟੋਰੀ ਸ਼ੇਅਰ ਕੀਤੀ ਗਈ ਸੀ, ਜਿਸ 'ਚ ਉਨ੍ਹਾਂ ਲਿਖਿਆ- ਉਸ ਨੇ ਹਾਂ ਕਿਹਾ...। ਹਾਲ ਹੀ 'ਚ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ 'ਚ ਵਿਆਹ ਦਾ ਮਾਹੌਲ ਵਿਖਾਈ ਦੇ ਰਿਹਾ ਹੈ।
ਵੀਡੀਓ 'ਚ ਤੁਸੀ ਵੇਖ ਸਕਦੇ ਹੋ ਪਰਮੀਸ਼ ਆਪਣੇ ਛੋਟੇ ਭਰਾ ਨੂੰ ਹਲਦੀ ਲਗਾਉਂਦੇ ਹੋਏ ਵਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਪੋਸਟ ਕਰਦਿਆਂ ਪਰਮੀਸ਼ ਨੇ ਕੈਪਸ਼ਨ 'ਚ ਲਿਖਿਆ, 'ਵਾਹਿਗੂਰੁ ਮੇਹਰ ਕਰੇ... ਲਵ ਯੂ ਸੁਖਨ... ਵਧਾਈਆਂ... ਵੇਲਕਮ ਹੌਮ ਤਰਨ... 🙏🏻।'
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ