ਪੰਜਾਬੀ ਯੂਨੀਵਰਸਿਟੀ : ਕੱਚੇ ਸਹਾਇਕ ਪ੍ਰੋਫੈਸਰਾਂ ਵੱਲੋਂ ਵੀਸੀ ਦਾ ਘਿਰਾਓ
ਪਟਿਆਲਾ, 25 ਅਪਰੈਲ
ਸੱਤਵਾਂ ਪੇਅ ਕਮਿਸ਼ਨ ਲਾਗੂ ਕਰਵਾਉਣ ਲਈ ਚਾਰ ਦਿਨਾਂ ਤੋਂ ਪੁਕਟਾ ਪ੍ਰਧਾਨ ਡਾ. ਤਰਨਜੀਤ ਕੌਰ ਦੀ ਅਗਵਾਈ ’ਚ ਪੰਜਾਬੀ ਯੂਨੀਵਰਸਿਟੀ ਵਿੱਚ ਪੱਕਾ ਧਰਨਾ ਲਾ ਕੇ ਬੈਠੇ ‘ਕੰਟਰੈਕਟ ਅਸਿਸਟੈਂਟ ਪ੍ਰੋਫੈਸਰ’ ਅੱਜ ਵੀਸੀ ਦਫ਼ਤਰ ਦੀ ਇਮਾਰਤ ’ਚ ਦਾਖ਼ਲ ਹੋ ਗਏ ਪਰ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਵੀਸੀ ਦਫ਼ਤਰ ’ਚ ਦਾਖ਼ਲ ਨਹੀਂ ਹੋਣ ਦਿੱਤਾ। ਉਪਰੰਤ ਜਦੋਂ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਆਪਣੀ ਕਾਰ ’ਚ ਬੈਠਣ ਲੱਗੇ ਤਾਂ ਪ੍ਰਦਰਸ਼ਨਕਾਰੀਆਂ ਨੇ ਕਾਰ ਨੂੰ ਘੇਰਾ ਪਾ ਲਿਆ। ਇਸ ਤੋਂ ਬਾਅਦ ਆਗੂਆਂ ਨਾਲ ਮੀਟਿੰਗ ਕਰਦਿਆਂ ਵੀਸੀ ਵੱਲੋਂ ਨਿਯਮਾਂ ਤਹਿਤ 10 ਦਿਨਾਂ ’ਚ ਮੰਗ ਪੂਰੀ ਕਰਨ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਉਹ ਸ਼ਾਂਤ ਹੋ ਗਏ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਧਰਨਾ ਮੰਗ ਮੰਨੇ ਜਾਣ ਮਗਰੋਂ ਹੀ ਸਮਾਪਤ ਹੋਵੇਗਾ। ਪ੍ਰੋ. ਤੇਜਿੰਦਰ ਸਿੱਧੂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਇੱਕ ਵਫਦ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਇੱਕ ਸਮਾਗਮ ’ਚ ਸ਼ਾਮਲ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਵੀ ਮੁਲਾਕਾਤ ਕੀਤੀ ਸੀ ਤੇ ਆਪਣੀ ਵਿੱਥਿਆ ਦੱਸੀ ਸੀ ਕਿ ਯੂਨੀਵਰਸਿਟੀ ਨੇ ਰੈਗੂਲਰ ਅਧਿਆਪਕਾਂ ਅਤੇ ਮੁਲਾਜ਼ਮਾਂ ’ਤੇ ਤਾਂ ਸੱਤਵਾਂ ਪੇਅ ਕਮਿਸ਼ਨ ਲਾਗੂ ਕਰ ਦਿੱਤਾ ਹੈ ਪਰ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਹੈ ਜਿਸ ’ਤੇ ਉਨ੍ਹਾਂ ਮੰਗ ਨੂੰ ਜਾਇਜ਼ ਦੱਸਦਿਆਂ ਮੌਕੇ ’ਤੇ ਹੀ ਵਾਈਸ ਚਾਂਸਲਰ ਨੂੰ ਮੰਗ ਪੂਰੀ ਕਰਨ ਦੀ ਹਦਾਇਤ ਕੀਤੀ ਸੀ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ