ਪੰਜਾਬ ਨੂੰ ਵੀ ਲੱਗਿਆ ਰੂਸ ਤੇ ਯੂਕਰੇਨ ਦੀ ਲੜਾਈ ਦਾ ਸੇਕ ! ਏਜੰਟ ਵੱਲੋਂ ਫੌਜ ’ਚ ਭਰਤੀ ਪੰਜਾਬੀ ਨੌਜਵਾਨ ਹੋਇਆ ਲਾਪਤਾ, ਮਾਪੇ ਹੋਏ ਬੇਹਾਲ
Malerkotla News (lav): ਯੂਕਰੇਨ ਅਤੇ ਰੂਸ ਦੀ ਲੜਾਈ ਦੇ ਵਿੱਚ ਭਾਵੇਂ ਕਿ ਦੋਨਾਂ ਦੇਸ਼ਾਂ ਦੇ ਫੌਜੀ ਜਵਾਨ ਅਤੇ ਆਮ ਨਾਗਰਿਕ ਝੁਲਸੇ ਹਨ ਪਰ ਇਸ ਦੀ ਅੱਗ ਹੁਣ ਪੰਜਾਬ ਦੇ ਜ਼ਿਲ੍ਹਾ ਮਲੇਰਕੋਟਲਾ ਵਿੱਚ ਵੀ ਪਹੁੰਚ ਗਈ ਹੈ। ਦੱਸ ਦਈਏ ਕਿ ਮਲੇਰਕੋਟਲਾ ਜਿਲ੍ਹੇ ਦੇ ਇੱਕ ਪਿੰਡ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਜੰਗ ’ਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਹਾਲਾਂਕਿ ਇਸ ਗੱਲ ਅਜੇ ਪੁਸ਼ਟੀ ਨਹੀਂ ਹੈ। ਦੱਸ ਦਈਏ ਕਿ ਪਿੰਡ ਕਲਿਆਣ ਦੇ ਰਹਿਣ ਵਾਲੇ ਨੌਜਵਾਨ ਬੁੱਧ ਰਾਮ ਨੂੰ ਪਰਿਵਾਰ ਨੇ ਚੰਗੇ ਭਵਿੱਖ ਖਾਤਿਰ ਲਈ ਵਿਦੇਸ਼ ਭੇਜਿਆ ਸੀ ਜਿਸ ਨੂੰ ਏਜੰਟਾ ਵੱਲੋਂ ਇੱਕ ਸਾਲ ਪਹਿਲਾਂ ਰੂਸ ਫੌਜ ’ਚ ਭਰਤੀ ਕਰ ਦਿੱਤਾ ਸੀ। ਨੌਜਵਾਨ ਬੁੱਧ ਰਾਮ ਨੇ ਰੂਸ ਫੌਜ ’ਚ ਭਰਤੀ ਤੋਂ ਬਾਅਦ ਇੱਕ ਤਨਖਾਹ ਪਰਿਵਾਰ ਨੂੰ ਭੇਜੀ ਵੀ ਗਈ ਸੀ ਪਰ ਉਸ ਤੋਂ ਬਾਅਦ ਬੁੱਧ ਰਾਮ ਦਾ ਕੋਈ ਪਤਾ ਨਹੀਂ ਮਿਲਿਆ ਹੈ ਅਤੇ ਹੁਣ ਪਰਿਵਾਰ ਕੋਲੋਂ ਡੀਐਨਏ ਟੈਸਟ ਲਈ ਕਿਹਾ ਜਾ ਰਿਹਾ ਹੈ। ਜਿਸ ਤੋਂ ਬਾਅਦ ਬਜੁਰਗ ਮਾਂ ਪਿਓ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਨੌਜਵਾਨ ਦੇ ਬਜੁਰਗ ਪਿਤਾ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਨਾਲ ਜੋ ਪੰਜਾਬ ਦੇ ਹੋਰ ਲੜਕੇ ਸਨ ਉਹਨਾਂ ਦੇ ਪਰਿਵਾਰਾਂ ਨਾਲ ਇਕ ਵਾਟਸਐਪ ਗਰੁੱਪ ਹੈ ਜਿਸ ਵਿੱਚ ਉਨ੍ਹਾਂ ਨੂੰ 25000 ਹਜਾਰ ਰੁਪਏ ਖਰਚ ਕਰਕੇ ਡੀਐਨਏ ਕਰਵਾਉਣ ਲ਼ਈ ਕਿਹਾ ਗਿਆ ਜਦਕਿ ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਦਾ ਇਕ ਪੁੱਤਰ ਕਮਾਉਣ ਵਾਲਾ ਸੀ। ਉਨ੍ਹਾਂ ਨੂੰ ਤਾਂ ਅਜ ਦੋ ਵਕਤ ਦੀ ਰੋਟੀ ਖਾਣੀ ਵੀ ਮੁਸ਼ਕਿਲ ਹੋਈ ਪਈ ਹੈ, ਉਹ 25 ਹਜਾਰ ਕਿੱਥੋ ਲਗਾਉਣਗੇ। ਦੱਸ ਦਈਏ ਕਿ ਅਜ ਵੀ ਪਰਿਵਾਰ ਅਪਣੇ ਪੁੱਤਰ ਦੀ ਉਡੀਕ ਕਰ ਰਿਹਾ ਹੈ ਅਤੇ ਪਰਿਵਾਰ ਸਰਕਾਰਾਂ ਤੋਂ ਮੰਗ ਕਰ ਰਿਹਾ ਹੈ ਕਿ ਉਹਨਾਂ ਦੇ ਪੁੱਤਰ ਦਾ ਕੋਈ ਪਤਾ ਦਿੱਤਾ ਜਾਵੇ ਕਿ ਉਹ ਜਿੰਦਾ ਹੈ ਜਾਂ ਨਹੀਂ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ