ਮੋਹਾਲੀ 'ਚ ED ਦੀ ਛਾਪੇਮਾਰੀ ਨਾਲ ਮੱਚਿਆ ਹੜਕੰਪ, ਇਸ ਕੰਪਨੀ ਮਾਲਕ 'ਤੇ ਲੱਗੇ ਗੰਭੀਰ ਦੋਸ਼
ਇਸ ਦੌਰਾਨ, ED ਦੇ ਅਧਿਕਾਰੀਆਂ ਦੀ ਦੂਜੀ ਟੀਮ ਬਾਜਵਾ ਦੇ ਸੰਨੀ ਐਨਕਲੇਵ ਦਫਤਰ ਤੇ ਪਹੁੰਚੀ ਅਤੇ ਦੋਹਾਂ ਥਾਵਾਂ ’ਤੇ ਇਕੱਠੇ ਜਾਂਚ ਸ਼ੁਰੂ ਕੀਤੀ ਗਈ। ਸੂਤਰਾਂ ਦੇ ਅਨੁਸਾਰ, ਜਾਂਚ ਏਜੰਸੀ ਨੇ ਸਭ ਤੋਂ ਪਹਿਲਾਂ ਬਾਜਵਾ ਦੇ ਪਰਿਵਾਰਕ ਮੈਂਬਰਾਂ ਦੇ ਮੋਬਾਈਲ ਫੋਨ ਬੰਦ ਕਰਵਾਏ ਅਤੇ ਪੁੱਛਤਾਛ ਦੌਰਾਨ ਟੀਮ ਨੇ ਘਰ ਵਿੱਚ ਮੌਜੂਦ ਕੰਪਿਊਟਰ, ਬੈਂਕ ਖਾਤਿਆਂ ਅਤੇ ਰੀਅਲ ਐਸਟੇਟ ਨਾਲ ਜੁੜੇ ਦਸਤਾਵੇਜ਼ਾਂ ਦੀ ਵੀ ਤਲਾਸ਼ੀ ਲਈ। ਸੂਤਰਾਂ ਮੁਤਾਬਕ, ED ਛਾਪੇਮਾਰੀ ਦੌਰਾਨ ਜਰੂਰੀ ਦਸਤਾਵੇਜ਼ਾਂ ਅਤੇ ਕੰਪਿਊਟਰ ਨੂੰ ਸੀਲ ਕਰਨ ਦੀ ਵੀ ਮੰਗ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ, ED ਨੂੰ ਸ਼ੱਕ ਹੈ ਕਿ ਬਾਜਵਾ ਅਤੇ ਉਸ ਦੀ ਕੰਪਨੀ ਨੇ ਕਾਲੋਨੀਆਂ ਵੰਡਣ ਅਤੇ ਕਈ ਲੋਕਾਂ ਨੂੰ ਪਲਾਟ ਵੇਚਣ ਦੇ ਮਾਮਲੇ ਵਿੱਚ ਵੱਡੇ ਪੱਧਰ ਤੇ ਘੋਟਾਲਾ ਕੀਤਾ ਹੈ। ਸੰਬੰਧਤ ED ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਬਾਜਵਾ ਦੇ ਘਰ ਦੇ ਅੰਦਰ ਖੜੇ ਕੇਂਦਰੀ ਸੁਰੱਖਿਆ ਬਲ ਦੇ ਜਵਾਨਾਂ ਨੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਗੌਰਤਲਬ ਹੈ ਕਿ ਸਾਲ 2023 ਵਿੱਚ ED ਨੇ ਜਰਨੈਲ ਸਿੰਘ ਬਾਜਵਾ ਦੇ ਖਿਲਾਫ ਜਾਂਚ ਸ਼ੁਰੂ ਕੀਤੀ ਸੀ। ਉਸ ਦੇ ਖਿਲਾਫ ਖਰੜ ਅਤੇ NRI ਪੁਲਿਸ ਸਟੇਸ਼ਨਾਂ ਵਿੱਚ ਪਲਾਟਾਂ ਦੀ ਖਰੀਦ-ਫਰੋਖਤ ਨਾਲ ਸਬੰਧਤ ਧੋਖਾਧੜੀ ਦੇ ਕਈ ਮਾਮਲੇ ਦਰਜ ਹਨ ਅਤੇ ਉਹ ਇਸ ਸਮੇਂ ਰੋਪੜ ਜੇਲ੍ਹ ਵਿੱਚ ਕੈਦ ਹੈ, ਜਿੱਥੇ ਉਸ ਦੇ ਖਿਲਾਫ ਦਰਜ ਮਾਮਲਿਆਂ ਦਾ ਸਾਹਮਣਾ ਕੀਤਾ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ED ਦੀ ਟੀਮ ਬਾਜਵਾ ਦੇ ਘਰ ਅਤੇ ਦਫਤਰ ਦੀ ਜਾਂਚ ਕਰ ਰਹੀ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ