ਕੇਸਰ ਸਿਹਤ ਲਈ ਫਾਇਦੇਮੰਦ .....
ਕੇਸਰ ਦੀ ਵਰਤੋਂ ਸਦੀਆਂ ਤੋਂ ਮਸਾਲੇ ਵਜੋਂ ਕੀਤੀ ਜਾਂਦੀ ਰਹੀ ਹੈ। ਇਹ ਭੋਜਨ ਦੇ ਸੁਆਦ ਤੇ ਖ਼ੁਸ਼ਬੂ ਨੂੰ ਵਧਾਉਣ ਵਿਚ ਮਦਦ ਕਰਦੀ ਹੈ। ਇਹ ਬਾਜ਼ਾਰ ਵਿਚ ਬਹੁਤ ਮਹਿੰਗਾ ਵੀ ਮਿਲਦਾ ਹੈ। ਕੇਸਰ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਤੁਸੀਂ ਘਰ ਦੇ ਬਜ਼ੁਰਗਾਂ ਤੋਂ ਸੁਣਿਆ ਹੋਵੇਗਾ ਕਿ ਦੁੱਧ 'ਚ ਕੇਸਰ ਮਿਲਾ ਕੇ ਪੀਣ ਨਾਲ ਹੈਰਾਨੀਜਨਕ ਫਾਇਦੇ ਹੁੰਦੇ ਹਨ। ਬੱਚਿਆਂ ਨੂੰ ਰੋਜ਼ਾਨਾ ਰਾਤ ਨੂੰ ਕੇਸਰ ਵਾਲਾ ਦੁੱਧ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਕੇਸਰ 'ਚ ਆਇਰਨ, ਕੈਲਸ਼ੀਅਮ, ਵਿਟਾਮਿਨ-ਸੀ, ਫਾਸਫੋਰਸ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ ਅਤੇ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ