ਪਟਿਆਲਾ: ਪੁਰਾਣੀ ਪੈਨਸ਼ਨ ਬਹਾਲੀ ਅਤੇ ਰੇਲ ਬਚਾਓ ਅਭਿਆਨ ਤਹਿਤ ਸੈਮੀਨਾਰ ਆਯੋਜਿਤ
ਪਟਿਆਲਾ: (ਲਵਪ੍ਰੀਤ ਘੁਮਾਣ ) : ਪੁਰਾਣੀ ਪੈਨਸ਼ਨ ਬਹਾਲੀ ਅਤੇ ਰੇਲਵੇ ਉਤਪਾਦਨ ਇਕਾਈਆਂ ਦੀ ਰੱਖਿਆ ਨੂੰ ਲੈ ਕੇ ਇੱਕ ਮਹੱਤਵਪੂਰਨ ਸੈਮੀਨਾਰ ਆਯੋਜਿਤ ਕੀਤਾ ਗਿਆ। ਇਹ ਸਮਾਗਮ ਇੰਡੀਅਨ ਰੇਲਵੇ ਐਂਪਲਾਈਜ਼ ਫੈਡਰੇਸ਼ਨ ਅਤੇ ਨੈਸ਼ਨਲ ਮੂਵਮੈਂਟ ਫ਼ਾਰ ਓਲਡ ਪੈਨਸ਼ਨ ਸਕੀਮ ਦੇ ਨਿਰਦੇਸ਼ ਤੇ ਡੀਐੱਮਡਬਲਿਊ ਐਂਪਲਾਈਜ਼ ਯੂਨੀਅਨ ਅਤੇ ਫਰੰਟ ਅਗੇਸਟ ਐੱਨਪੀਐੱਸ ਇਨ ਰੇਲਵੇ, ਪੀਐੱਲਡਬਲਿਊ ਪਟਿਆਲਾ ਵੱਲੋਂ ਕਰਵਾਇਆ ਗਿਆ।
ਇਸ ਸੈਮੀਨਾਰ ਵਿੱਚ ਵਰਗ ਚੇਤਨਾ ਮੰਚ ਦੇ ਕੋਆਰਡੀਨੇਟਰ ਯਸ਼ਪਾਲ, ਫ਼ਰੰਟ ਅਗੇਸਟ ਐੱਨਪੀਐੱਸ ਇਨ ਰੇਲਵੇ ਦੇ ਰਾਸ਼ਟਰੀ ਪ੍ਰਧਾਨ ਅਮਰੀਕ ਸਿੰਘ, ਇੰਡੀਅਨ ਰੇਲਵੇ ਐਂਪਲਾਈਜ਼ ਫੈਡਰੇਸ਼ਨ ਦੇ ਸੰਗਠਨ ਸਕੱਤਰ ਜੁਮੇਰਦੀਨ, ਸੀਪੀਐੱਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਅਤੇ ਜ਼ੋਨਲ ਪ੍ਰਧਾਨ ਤਰਸੇਮ ਕੁਮਾਰ ਨੇ ਭਾਗ ਲਿਆਂਦਾ।
ਵਕਤਾਵਾਂ ਨੇ ਐੱਨਪੀਐੱਸ ਦੀਆਂ ਖਾਮੀਆਂ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਲੋੜ ਉਤੇ ਚਰਚਾ ਕੀਤੀ। ਉਨ੍ਹਾਂ ਰੇਲਵੇ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਅਤੇ ਉਤਪਾਦਨ ਇਕਾਈਆਂ ਨੂੰ ਸੁਰੱਖਿਅਤ ਰੱਖਣ ਦੀ ਮਹੱਤਾ ਉਤੇ ਵੀ ਜ਼ੋਰ ਦਿੱਤਾ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ