ਪੰਜਾਬ ਸ਼੍ਰੋਮਣੀ ਅਕਾਲੀ ਦਲ ਨੂੰ 12 ਨੂੰ ਮਿਲੇਗਾ ਨਵਾਂ ਪ੍ਰਧਾਨ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਪਾਰਟੀ ਦੇ ਕਰੀਬ 27 ਲੱਖ ਤੋਂ ਜ਼ਿਆਦਾ ਮੈਂਬਰ ਬਣੇ ਹਨ। ਸਰਕਲਾਂ ਦੇ ਡੈਲੀਗੇਟ, ਜ਼ਿਲ੍ਹੇ ਦੇ ਡੈਲੀਗੇਟ ਚੁਣਨਗੇ ਅਤੇ ਹਰੇਕ ਅਸੈਂਬਲੀ ਹਲਕੇ ’ਚੋਂ ਚਾਰ ਸਟੇਟ ਡੈਲੀਗੇਟ ਬਣਨਗੇ। ਉਨ੍ਹਾਂ ਦੱਸਿਆ ਕਿ 12 ਅਪਰੈਲ ਦੇ ਡੈਲੀਗੇਟ ਇਜਲਾਸ ਵਿੱਚ 520 ਤੋਂ ਜ਼ਿਆਦਾ ਡੈਲੀਗੇਟ ਨਵੇਂ ਪ੍ਰਧਾਨ ਦੀ ਚੋਣ ਕਰਨਗੇ। ਸੁਖਬੀਰ ਸਿੰਘ ਬਾਦਲ 14 ਦਸੰਬਰ 2019 ਨੂੰ ਤੀਜੀ ਵਾਰ ਪਾਰਟੀ ਦੇ ਪ੍ਰਧਾਨ ਬਣੇ ਸਨ। ਪੰਜ ਮੈਂਬਰੀ ਕਮੇਟੀ ਦਾ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਵਰਕਿੰਗ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਬਾਰੇ ਪਹਿਲਾਂ ਹੀ ਸਪੱਸ਼ਟਤਾ ਹੋ ਚੁੱਕੀ ਹੈ। ਪੰਜ ਮੈਂਬਰੀ ਕਮੇਟੀ ਆਪੂ ਬਣੀ ਕਮੇਟੀ ਤੋਂ ਵੱਧ ਕੁੱਝ ਨਹੀਂ ਹੈ। ਚੀਮਾ ਨੇ ਦੱਸਿਆ ਕਿ 12 ਅਪਰੈਲ ਨੂੰ ਨਵੀਂ ਵਰਕਿੰਗ ਕਮੇਟੀ ਦੀ ਚੋਣ ਬਾਰੇ ਮੌਕੇ ’ਤੇ ਫ਼ੈਸਲਾ ਹੋਵੇਗਾ। ਵਰਕਿੰਗ ਕਮੇਟੀ ਨੇ 13 ਅਪਰੈਲ ਨੂੰ ਤਲਵੰਡੀ ਸਾਬੋ ਵਿੱਚ ਵਿਸ਼ਾਲ ਸਿਆਸੀ ਕਾਨਫ਼ਰੰਸ ਕਰਨ ਦਾ ਐਲਾਨ ਵੀ ਕੀਤਾ, ਜਿਸ ਵਿੱਚ ਪਾਰਟੀ ਵੱਲੋਂ ਸੂਬਾਈ ਪੱਧਰ ਦੇ ਪ੍ਰੋਗਰਾਮ ਦੀ ਰਣਨੀਤੀ ਐਲਾਨੀ ਜਾ ਸਕਦੀ ਹੈ। ਅੱਜ ਵਰਕਿੰਗ ਕਮੇਟੀ ਨੇ ਕਾਰਜਕਾਰੀ
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ