ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ 'ਤੇ ਸ਼ਰੇਆਮ ਚਲਾਈਆਂ ਗੋਲ਼ੀਆਂ
ਗੁਰੂ ਨਗਰੀ ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ 'ਤੇ ਸ਼ਰੇਆਮ ਗੋਲ਼ੀਆਂ ਚਲਾਈਆਂ ਗਈਆਂ ਹਨ। ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪ੍ਰਭਜੀਤ 'ਤੇ ਅੱਜ ਸਵੇਰੇ ਸੈਰ ਦੌਰਾਨ ਫਾਇਰਿੰਗ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਅਣਪਛਾਤੇ ਬਦਮਾਸ਼ਾਂ ਨੇ ਕਈ ਰਾਊਂਡ ਫਾਇਰ ਕੀਤੇ। ਇੰਸਪੈਕਟਰ ਪ੍ਰਭਜੀਤ ਨੂੰ 4 ਗੋਲ਼ੀਆਂ ਲੱਗਣ ਦੀ ਖ਼ਬਰ ਮਿਲੀ ਹੈ ਪਰ ਉਸ ਨੇ ਬੁਲੇਟ ਪਰੂਫ਼ ਜੈਕੇਟ ਪਹਿਨੀ ਹੋਣ ਕਾਰਨ ਉਸ ਦਾ ਬਚਾਅ ਹੋ ਗਿਆ।ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪ੍ਰਭਜੀਤ ਫ਼ਿਰੋਜ਼ਪੁਰ ਵਿੱਚ ਤਾਇਨਾਤ ਹਨ। ਇਹ ਘਟਨਾ ਅੰਮ੍ਰਿਤਸਰ ਦੇ ਭੁੱਲਰ ਐਵੇਨਿਊ ਵਿਖੇ ਵਾਪਰੀ। ਇਹ ਵੀ ਪਤਾ ਲੱਗਾ ਹੈ ਕਿ ਪ੍ਰਭਜੀਤ ਨੂੰ ਕਾਫ਼ੀ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸਨ। ਪ੍ਰਭਜੀਤ ਦਾ ਅੱਜ ਬਚਾਅ ਹੋ ਗਿਆ ਕਿਉਂਕਿ ਉਸ ਨੇ ਬੁਲੇਟ ਦੀ ਜੈਕੇਟ ਪਾਈ ਹੋਈ ਸੀ, ਨਹੀਂ ਤਾਂ ਕੋਈ ਵੱਡੀ ਘਟਨਾ ਵਾਪਰ ਸਕਦੀ ਸੀ। ਫਿਲਹਾਲ ਪੁਲਸ ਨੇ ਇਸ ਘਟਨਾ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਦਿੱਤੀ ਹੈ। ਉਕਤ ਘਟਨਾ ਸਬੰਧੀ ਪੁਲਸ ਵੱਲੋਂ ਤਫ਼ਤੀਸ਼ ਜਾਰੀ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ