ਡਾ. ਅੰਬੇਡਕਰ ਦੀ ਮੂਰਤੀ ਤੋੜਨ ਦੇ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ
ਅੰਮ੍ਰਿਤਸਰ - ਅੰਮ੍ਰਿਤਸਰ ਵਿਖੇ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੀ ਕੋਸ਼ਿਸ਼ ਦੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਗਣਤੰਤਰ ਦਿਵਸ ’ਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟਰੀਟ ’ਤੇ ਡਾ. ਬੀ. ਆਰ. ਅੰਬੇਡਕਰ ਜੀ ਦੇ ਬੁੱਤ ਦੀ ਭੰਨਤੋੜ ਕਰਨ ਦੀ ਕੋਸ਼ਿਸ਼ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਇਸ ਘਿਨਾਉਣੇ ਕੰਮ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਮੈਂ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਅਤੇ ਇਸ ਸ਼ਰਮਨਾਕ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫ਼ਾਸ਼ ਕਰਨ ਲਈ ਪੂਰੀ ਜਾਂਚ ਦੀ ਮੰਗ ਕਰਦਾ ਹਾਂ। ਉਨ੍ਹਾਂ ਕਿਹਾ ਕਿ ਆਓ ਆਪਣੇ ਸਮਾਜ ਵਿਚ ਵੰਡੀਆਂ ਪਾਉਣ ਦੀਆਂ ਅਜਿਹੀਆਂ ਘਿਣਾਉਣੀਆਂ ਕੋਸ਼ਿਸ਼ਾਂ ਵਿਰੁੱਧ ਇੱਕਜੁੱਟ ਹੋਈਏ। ਦੱਸ ਦੇਈਏ ਕਿ ਗਣਤੰਤਰ ਦਿਵਸ ਮੌਕੇ ਇਕ ਨੌਜਵਾਨ ਵੱਲੋਂ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਦੀ ਹਥੌੜੇ ਨਾਲ ਭੰਨਤੋੜ ਕੀਤੀ ਗਈ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ