ਗੁਰਦਾਸਪੁਰ ਤੋਂ ਕਾਂਗਰਸ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਜੇਤੂ ਕਰਾਰ
ਗੁਰਦਾਸਪੁਰ - ਪੰਜਾਬ ਵਿਚ 13 ਲੋਕ ਸਭਾ ਸੀਟਾਂ 'ਤੇ 1 ਜੂਨ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ। ਇਸ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕੀ ਸੀ। ਇਸੇ ਤਹਿਤ ਗੁਰਦਾਸਪੁਰ ਸੀਟ 'ਤੇ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੱਡੀ ਗਿਣਤੀ 'ਚ ਜਿੱਤ ਹਾਸਲ ਕੀਤੀ ਹੈ।
ਸੁਖਜਿੰਦਰ ਸਿੰਘ ਰੰਧਾਵਾ ਨੇ 82685 ਨਾਲ ਹਾਸਲ ਕੀਤੀ ਜਿੱਤ
ਸੁਖਜਿੰਦਰ ਸਿੰਘ ਰੰਧਾਵਾ (ਕਾਂਗਰਸ)-350766
ਅਮਨਸ਼ੇਰ ਸਿੰਘ ਸ਼ੈਰੀ ਕਲਸੀ (ਆਪ) -268081
ਦਿਨੇਸ਼ ਸਿੰਘ ਬੱਬੂ (ਭਾਜਪਾ)-267108
ਡਾ. ਦਲਜੀਤ ਸਿੰਘ ਚੀਮਾ (ਅਕਾਲੀ ਦਲ)-83341
ਗੁਰਿੰਦਰ ਸਿੰਘ ਬਾਜਵਾ (ਅ)-24912
ਦੱਸ ਦੇਈਏ ਗੁਰਦਾਸਪੁਰ ਤੋਂ ਸ਼ੁਰੂਆਤੀ ਰੁਝਾਨ 'ਚ ਦਿਨੇਸ਼ ਬੱਬੂ 4010, ਸੁਖਜਿੰਦਰ ਸਿੰਘ ਰੰਧਾਵਾ 3480, ਅਮਨਸ਼ੇਰ ਸਿੰਘ ਸ਼ੈਰੀ ਕਲਸੀ 1236 ਅਤੇ ਡਾ. ਦਲਜੀਤ ਚੀਮਾ 81 ਅਤੇ ਰਾਜ ਕੁਮਾਰ ਜਨੋਤਰਾ 61 'ਤੇ ਸੀ । ਜਿਸ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਲਗਾਤਾਰ ਅੱਗੇ ਰਹੇ ਅਤੇ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਨੂੰ ਹਰਾਇਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ