ਸੰਯੁਕਤ ਕਿਸਾਨ ਮੋਰਚਾ ਵੱਲੋਂ ਖੇਤੀ ਮੰਡੀ ਨੀਤੀ ਖਰੜੇ ਦਾ ਵਿਰੋਧ
ਪਟਿਆਲਾ : ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵੱਲੋਂ ਅੱਜ ਪੁੱਡਾ ਗਰਾਊਂਡ ਵਿੱਚ ਕੀਤੀ ਗਈ ਇਕੱਤਰਤਾ ’ਚ ਵਿਚਾਰ-ਚਰਚਾ ਮਗਰੋਂ ਕਿਸਾਨੀ ਮੰਗਾਂ ਸਬੰਧੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਕਾਂਗਰੀ ਸੰਸਦ ਮੈਂਬਰ ਗਾਂਧੀ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮੰਗਾਂ ਨੂੰ ਲੋਕ ਸਭਾ ਦੇ ਜਾਰੀ ਬਜਟ ਸੈਸ਼ਨ ਵਿੱਚ ਚੁੱਕਣ। ਇਸ ਦੌਰਾਨ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਸਾਨਾਂ ਦੀਆਂ ਮੰਗਾਂ ਸੰਸਦ ’ਚ ਉਠਾਉਣ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਇਕੱਤਰਤਾ ਨੂੰ ਰਮਿੰਦਰ ਸਿੰਘ ਪਟਿਆਲਾ, ਮਾਸਟਰ ਬਲਰਾਜ ਜੋਸ਼ੀ, ਵਾਰੀ ਜਗਮੇਲ ਸਿੰਘ ਸੁੱਧੇਵਾਲ, ਦਵਿੰਦਰ ਪੂਨੀਆ, ਨਰਿੰਦਰ ਸਿੰਘ ਲੇਹਲਾਂ, ਜਗਪਾਲ ਊਧਾ, ਦਰਸ਼ਨ ਬੇਲੂਮਾਜਰਾ, ਗੁਰਮੀਤ ਛੱਜੂਭੱਟ, ਗੁਰਬਚਨ ਕਨਸੂਹਾ, ਦਵਿੰਦਰ ਸਿੰਘ ਪਟਿਆਲਾ, ਜਗਮੇਲ ਸਿੰਘ ਗਾਜੇਵਾਸ, ਕੁਲਬੀਰ ਟੋਡਰਪੁਰ, ਦਲਜਿੰਦਰ ਆਲੋਵਾਲ, ਅਵਤਾਰ ਸਿੰਘ ਬੁਰੜ, ਗੁਰਵਿੰਦਰ ਸਿੰਘ ਦੇਧਨਾ, ਬੱਲਮ ਸਿੰਘ ਨਿਆਲ, ਸ਼ੇਰ ਸਿੰਘ ਕਾਕੜਾ ਆਦਿ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਰਾਜਾਂ ਨੂੰ ਭੇਜੇ ਗਏ ਨਵੀਂ ਕੌਮੀ ਖੇਤੀ ਮੰਡੀ ਨੀਤੀ ਦੇ ਖਰੜੇ ਨੂੰ ਵਾਪਸ ਲਵੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਵੱਲੋਂ ਭੇਜੇ ਇਸ ਖਰੜੇ ਨੂੰ ਰੱਦ ਕਰਨ ਸਬੰਧੀ ਪੰਜਾਬ ਵਿਧਾਨ ਸਭਾ ਵਿਚ ਮਤਾ ਪਾਸ ਕਰੇ। ਆਗੂਆਂ ਨੇ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ’ਤੇ ਲੀਕ ਮਾਰਨ ਅਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਲਈ ਤਿੱਖੇ ਢੰਗ ਨਾਲ ਉਭਾਰਿਆ ਜਾਵੇਗਾ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ