ਰਾਤ ਵੇਲੇ ਕੁੜੀ ਨੂੰ ਮਿਲਣ ਆਏ ਨੌਜਵਾਨ ਦਾ ਦਾਦੇ-ਪੋਤੇ ਨੇ ਇੱਟਾਂ-ਰੌੜੇ ਮਾਰ ਕਰ ’ਤਾ ਕਤਲ
ਪਾਤੜਾਂ – ਸਬ-ਡਵੀਜ਼ਨ ਪਾਤੜਾਂ ਅਧੀਨ ਪੈਂਦੇ ਪਿੰਡ ਸੋਢੀਵਾਲਾ ਉਗੋਕੇ ਦੇ ਨੌਜਵਾਨ ਨੂੰ ਨਾਜਾਇਜ਼ ਸਬੰਧਾਂ ਦੇ ਚਲਦਿਆਂ ਗੁਆਂਢੀ ਪਿੰਡ ’ਚ ਰਾਤ ਸਮੇਂ ਘਰ ਦਾਖ਼ਲ ਹੋਣ ਕਾਰਨ ਬਜ਼ੁਰਗ ਤੇ ਨੌਜਵਾਨ ਵਲੋਂ ਕੁੱਟਮਾਰ ਕਰਨ ’ਤੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੁਲਸ ਵਲੋਂ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਪਿੰਡ ਸੋਢੀਵਾਲਾ ਉਗੋਕੇ ਦੇ ਨੌਜਵਾਨ ਗੁਰਬਖਸ਼ ਸਿੰਘ ਦੀ ਨੇਡ਼ਲੇ ਪਿੰਡ ਸਧਾਰਨਪੁਰ ਦੀ ਇਕ ਲੜਕੀ ਨਾਲ ਗੱਲਬਾਤ ਸੀ, ਜੋ ਰਾਤ ਸਮੇਂ ਉਸ ਨੂੰ ਘਰ ਮਿਲਣ ਲਈ ਗਿਆ ਸੀ। ਜਿਥੇ ਰਾਤ ਸਮੇਂ ਲੜਕੀ ਦੇ ਦਾਦੇ ਤੇ ਭਰਾ ਨੇ ਨੌਜਵਾਨ ਦੀ ਇੱਟਾਂ-ਰੌੜਿਆਂ ਨਾਲ ਕੁੱਟਮਾਰ ਕਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦੇ ਪਿਤਾ ਪ੍ਰਿਥੀ ਸਿੰਘ ਦੇ ਬਿਆਨਾਂ ’ਤੇ ਪੁਲਸ ਵਲੋਂ ਥਾਣਾ ਘੱਗਾ ’ਚ ਕਥਿਤ ਦੋਸ਼ੀਆਂ ਜੈਮਲ ਸਿੰਘ ਪੁੱਤਰ ਛੋਟੂ ਰਾਮ, ਗੁਰਜੰਟ ਸਿੰਘ ਪੁੱਤਰ ਜਰਨੈਲ ਸਿੰਘ ਵਾਸੀਅਨ ਸਧਾਰਨਪੁਰ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਘੱਗਾ ਦਰਸ਼ਨ ਸਿੰਘ ਦਾ ਕਹਿਣਾ ਹੈ ਕਿ ਕਥਿਤ ਦੋਸ਼ੀ ਵਿਅਕਤੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ